ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਗੋਪ ਅਸ਼ਟਮੀ 17 ਨੂੰ
ਮੁੱਦਕੀ, 15 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ 17 ਨਵੰਬਰ ਨੂੰ ਗੋਪ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਗੋਬਿੰਦ ਰਾਮ ਨੇ ਦੱਸਿਆ ਕਿ ਗੋਪ ਅਸ਼ਟਮੀ ਦੇ ਮੌਕੇ ਗਊ ਮਾਤਾ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ।
ਮੁੱਦਕੀ, 15 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ 17 ਨਵੰਬਰ ਨੂੰ ਗੋਪ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਗੋਬਿੰਦ ਰਾਮ ਨੇ ਦੱਸਿਆ ਕਿ ਗੋਪ ਅਸ਼ਟਮੀ ਦੇ ਮੌਕੇ ਗਊ ਮਾਤਾ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ 9 ਵਜੇ ਹਵਨ ਯੱਗ ਕਰਵਾਇਆ ਜਾਵੇਗਾ ਅਤੇ ਸੰਗਤਾਂ ਲਈ ਛੋਲੇ-ਪੂੜੀਆਂ ਤੇ ਜਲੇਬੀਆਂ ਦੇ ਲੰਗਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੰਦਰ ਵਿਖੇ ਪਿਛਲੀ ਪੁੰਨਿਆ ਤੋਂ ਕੱਤਕ ਮਹਾਤਮ ਦੀ ਕਥਾ ਵੀ ਰੋਜ਼ਾਨਾ ਸਵੇਰੇ 5:30 ਵਜੇ ਕਰਵਾਈ ਜਾ ਰਹੀ ਹੈ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਗਊ ਮਾਤਾ ਦੀ ਪੂਜਾ ਕਰਨ ਅਤੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।