ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵਧੀਆਂ- ਥਿੰਦ, ਕੌੜਾ
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਥੇਦਾਰ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਕਿਹਾ ਕਿ ਖਰੀਦ ਬੰਦ ਹੋਣ ਨਾਲ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਥੇਦਾਰ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਕਿਹਾ ਕਿ ਖਰੀਦ ਬੰਦ ਹੋਣ ਨਾਲ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਇਸ ਦਾ ਅਸਰ ਆੜ੍ਹਤੀਆਂ ਅਤੇ ਮਜ਼ਦੂਰ ਵਰਗ ਦੇ ਕੰਮਕਾਜ ਉੱਪਰ ਵੀ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਖਰੀਦ ਦਾ ਸਮਾਂ ਵਧਾਇਆ ਜਾਵੇ ਤਾਂ ਜੋ ਮੰਡੀਆਂ ਵਿਚ ਪਈ ਕਿਸਾਨਾਂ ਦੀ ਫ਼ਸਲ ਦੀ ਖਰੀਦ ਹੋ ਸਕੇ ਅਤੇ ਸਾਰੇ ਵਰਗ ਆਪਣਾ ਕੰਮਕਾਜ ਸੁਚਾਰੂ ਢੰਗ ਨਾਲ ਚਲਾ ਸਕਣ। ਹੁਣ ਸਰਕਾਰ ਨੂੰ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਫ਼ਸਲ ਦੀ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ।