15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਸ਼ਾ ਵਿਭਾਗ ਫ਼ਿਰੋਜ਼ਪੁਰ ਵਲੋਂ ਡਾ. ਸਤੀਸ਼ ਠੁਕਰਾਲ ਸੋਨੀ ਦਾ ਵਿਸ਼ੇਸ਼ ਸਨਮਾਨ

ਮੱਖੂ, 15 ਨਵੰਬਰ (ਵਰਿੰਦਰ ਮਨਚੰਦਾ)- ਭਾਸ਼ਾ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਜਸਵੰਤ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਪੰਜਾਬੀ ਨਾਟਕ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 16-11-2026
ਮੱਖੂ, 15 ਨਵੰਬਰ (ਵਰਿੰਦਰ ਮਨਚੰਦਾ)- ਭਾਸ਼ਾ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਜਸਵੰਤ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਪੰਜਾਬੀ ਨਾਟਕ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੌਰਾਨ ਲਗਾਤਾਰ ਅੱਠ ਘੰਟੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਉਣ ਅਤੇ ਆਪਣੀ ਸਾਹਿਤਕ ਤੇ ਕਲਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਬਦਲੇ ਮੱਖੂ ਨਾਲ ਸਬੰਧਿਤ ਡਾਕਟਰ, ਸਾਹਿਤਕਾਰ ਅਤੇ ਫ਼ਿਲਮ ਅਦਾਕਾਰ ਡਾ. ਸਤੀਸ਼ ਠੁਕਰਾਲ ਸੋਨੀ ਨੂੰ ਭਾਸ਼ਾ ਵਿਭਾਗ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਨਾਟਕ ਮੁਕਾਬਲੇ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਫਾਜ਼ਿਲਕਾ, ਮੋਗਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਨਾਟਕ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਵਿਚ ਡੀ.ਸੀ.ਐਮ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਕਮ ਸੀ.ਈ.ਓ. ਅਨੀਰੁੱਧ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਤਕਰੀਬਨ ਅੱਠ ਘੰਟੇ ਚੱਲੇ ਇਸ ਬਹੁਪੱਖੀ ਸਮਾਗਮ ਦੌਰਾਨ ਡਾ. ਸਤੀਸ਼ ਠੁਕਰਾਲ ਸੋਨੀ ਨੇ ਆਪਣੀ ਲਿਖੀ ਸ਼ਾਇਰੀ, ਕਵਿਤਾਵਾਂ ਅਤੇ ਗਿਆਨਵਰਧਕ ਵਿਚਾਰਾਂ ਰਾਹੀਂ ਹਾਜ਼ਰੀਨ ਨੂੰ ਲਗਾਤਾਰ ਆਪਣੇ ਨਾਲ ਜੋੜੀ ਰੱਖਿਆ। ਉਨ੍ਹਾਂ ਦੀ ਮੰਚ ਸੰਚਾਲਨ ਦੀ ਸ਼ੈਲੀ ਅਤੇ ਸਾਹਿਤਕ ਪੇਸ਼ਕਾਰੀ ਦੀ ਹਾਜ਼ਰ ਸ਼ਖ਼ਸੀਅਤਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਭਾਸ਼ਾ ਵਿਭਾਗ ਵਲੋਂ ਮਿਲੇ ਇਸ ਮਾਣ-ਸਨਮਾਨ ਲਈ ਡਾ. ਸੋਨੀ ਨੇ ਮੁੱਖ ਮਹਿਮਾਨ ਡਾ. ਅਨੀਰੁੱਧ ਗੁਪਤਾ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਮੱਖੂ ਤੋਂ ਕੇਵਲ ਅਹੂਜਾ, ਸੂਬੇਦਾਰ ਲਖਵਿੰਦਰ ਸਿੰਘ, ਵਿਸ਼ਾਲ ਮੌਂਗਾ, ਰਛਪਾਲ ਸਿੰਘ ਮਾਛੀਆਂ, ਮਹਿਲਾ ਡਾਕਟਰ ਸੁਨੀਤਾ ਠੁਕਰਾਲ, ਕੀਮਤੀ ਨਰੂਲਾ, ਚੰਦਰ ਮੋਹਣ ਗਰੋਵਰ ਅਤੇ ਐਮ.ਸੀ. ਹੀਰਾ ਸਮੇਤ ਸ਼ਹਿਰ ਦੇ ਹੋਰ ਪਤਵੰਤਿਆਂ ਨੇ ਡਾ. ਸਤੀਸ਼ ਠੁਕਰਾਲ ਸੋਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਕਲਾ, ਸਾਹਿਤਕ ਸੂਝ ਅਤੇ ਸਮਰਪਣ ਸਦਕਾ ਮੱਖੂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਮਾਲਕਾਂ ਵਲੋਂ ਝੋਨੇ ’ਤੇ ਲਗਾਏ ਜਾ ਰਹੇ ਬੇਵਜ੍ਹਾ ਕੱਟਾਂ ਕਾਰਨ ਕਿਸਾਨਾਂ ਦਾ ਹੋ ਰਿਹਾ ਹੈ ਭਾਰੀ ਆਰਥਿਕ ਨੁਕਸਾਨ ਸ਼... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਇਆ ਬਾਲ ਦਿਵਸ
Ad Position 24