ਸੇਵਾ ਮੁਕਤ ਪੈਨਸ਼ਨਰਾਂ ਲਈ ਸੇਵਾ ਮੇਲਾ 19 ਤੋਂ
ਮਾਨਸਾ, 15 ਨਵੰਬਰ (ਸੱਭਿ. ਪ੍ਰਤੀ)- ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣ ਲਈ ਸਥਾਨਕ ਖ਼ਜਾਨਾ ਦਫ਼ਤਰ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ।
ਮਾਨਸਾ, 15 ਨਵੰਬਰ (ਸੱਭਿ.ਪ੍ਰਤੀ)- ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣ ਲਈ ਸਥਾਨਕ ਖ਼ਜਾਨਾ ਦਫ਼ਤਰ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਮਾਨਸਾ ਅਵਤਾਰ ਸਿੰਘ ਨੇ ਸਮੂਹ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਮੇਲੇ ’ਚ ਪਹੁੰਚ ਕੇ ਆਪਣੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਸਬੰਧੀ ਕਾਰਵਾਈ ਮੁਕੰਮਲ ਕਰਵਾਉਣ ਅਤੇ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ।