15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1. 35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 16-11-2026
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1.35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸਲੀਮ ਪੁੱਤਰ ਰਾਜੂ ਵਾਸੀ ਬਸਤੀ ਸੇਖਾਂ ਵਾਲੀ, ਵਾਲਮੀਕ ਮੰਦਰ ਦੇ ਪਿਛਲੇ ਪਾਸੇ, ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਆਰਿਫ਼ ਕੇ ਤੋਂ ਪਿੰਡ ਬਾਘੇ ਵਾਲਾ ਵੱਲ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਬਾਘੇ ਵਾਲਾ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਕੰਧ ਨਾਲ ਬੈਠਾ ਦਿਖਾਈ ਦਿੱਤਾ। ਜਿਸ ਨੇ ਮੂੰਹ ਵਿਚ ਪਾਈਪਨੁਮਾ ਚੀਜ਼ ਪਾਈ ਹੋਈ ਸੀ ਅਤੇ ਹੱਥ ਵਿਚ ਸਿਲਵਰ ਪੇਪਰ ਅਤੇ ਲਾਈਟਰ ਫੜਿਆ ਹੋਇਆ ਸੀ। ਪੁਲਿਸ ਅਨੁਸਾਰ ਉਹ ਸਿਲਵਰ ਪੇਪਰ ਉੱਪਰ ਨਸ਼ੀਲੀ ਵਸਤੂ ਰੱਖ ਕੇ ਪਾਈਪ ਰਾਹੀਂ ਉਸ ਦਾ ਸੇਵਨ ਕਰ ਰਿਹਾ ਸੀ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.35 ਗ੍ਰਾਮ ਹੈਰੋਇਨ, ਇਕ ਲਾਈਟਰ, ਸਿਲਵਰ ਪੇਪਰ ਅਤੇ ਚਿੱਟੇ ਰੰਗ ਦਾ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਆਗੂ ਬੂਟਾ ਸਿੰਘ ਭੁੱਲਰ ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ... ਅਗਲੀ ਖ਼ਬਰ ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨ ਗ੍ਰਿਫ਼ਤਾਰ
Ad Position 24