ਮੱਖੂ, 16 ਨਵੰਬਰ (ਵਰਿੰਦਰ ਮਨਚੰਦਾ)-ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਮੈਨੀਫੈਸਟੋ ਕਮੇਟੀ ਵਿਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਮੰਡਲ ਮੱਖੂ ਦੇ ਪ੍ਰਧਾਨ ਕਾਰਜ ਸਿੰਘ ਆਹਲਾ, ਸੰਦੀਪ ਸਚਦੇਵਾ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ, ਜਰਨੈਲ ਸਿੰਘ, ਰਾਜੀਵ ਕਪੂਰ, ਜਤਿਨ ਸ਼ਰਮਾ ਇੰਚਾਰਜ ਸੋਸ਼ਲ ਮੀਡੀਆ, ਹਰਪਾਲ ਸਿੰਘ ਚਾਂਬ, ਗੁਰਚਰਨ ਸਿੰਘ, ਅਮਰਜੀਤ ਸਿੰਘ ਲੱਲੇ ਐੱਸ.ਸੀ. ਮੋਰਚਾ ਮੰਡਲ ਮੱਖੂ ਅਤੇ ਹਰੀਸ਼ ਟੰਡਨ ਜਨਰਲ ਸਕੱਤਰ ਮੰਡਲ ਮੱਖੂ ਸਮੇਤ ਹੋਰਨਾਂ ਆਗੂਆਂ ਨੇ ਸਤਨਾਮ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ ਵਿਚ ਸ਼ਾਮਲ ਕੀਤਾ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਸੰਧੂ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਮਾਜਿਕ ਤੇ ਜਨਤਕ ਸਰੋਕਾਰਾਂ ਨਾਲ ਜੁੜੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ ’ਚ ਸ਼ਾਮਿਲ ਕਰਨ ’ਤੇ ਭਾਜਪਾ ਆਗੂਆਂ ’ਚ ਖ਼ੁਸ਼ੀ ਦੀ ਲਹਿਰ
ਮੱਖੂ, 16 ਨਵੰਬਰ (ਵਰਿੰਦਰ ਮਨਚੰਦਾ)-ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਮੈਨੀਫੈਸਟੋ ਕਮੇਟੀ ਵਿਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਅਜੀਤ ਡੈਸਕ
17-11-2026