ਭਾਰਤ ਨਗਰ ਵਿਖੇ ਬਿਨਾਂ ਲਾਇਸੈਂਸ ਚੱਲ ਰਹੇ ਮੈਡੀਕਲ ਸਟੋਰ ’ਤੇ ਡੀ.ਸੀ.ਓ. ਸੋਨੀਆ ਗੁਪਤਾ ਦੀ ਪੁਲਿਸ ਟੀਮ ਸਮੇਤ ਛਾਪੇਮਾਰੀ
ਫ਼ਿਰੋਜ਼ਪੁਰ,16 ਨਵੰਬਰ (ਕੁਲਬੀਰ ਸਿੰਘ ਸੋਢੀ)-ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਬਿਨਾਂ ਲਾਇਸੰਸ ਮੈਡੀਕਲ ਸਟੋਰ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ (ਡੀ. ਸੀ.
ਫ਼ਿਰੋਜ਼ਪੁਰ,16 ਨਵੰਬਰ (ਕੁਲਬੀਰ ਸਿੰਘ ਸੋਢੀ)-ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਬਿਨਾਂ ਲਾਇਸੰਸ ਮੈਡੀਕਲ ਸਟੋਰ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ (ਡੀ.ਸੀ.ਓ.) ਸੋਨੀਆ ਗੁਪਤਾ ਵਲੋਂ ਪੁਲਿਸ ਟੀਮ ਦੇ ਸਹਿਯੋਗ ਨਾਲ ਫਿਰੋਜ਼ਪੁਰ ਸ਼ਹਿਰ ਦੇ ਭਾਰਤ ਨਗਰ ਵਿਖੇ ਸਥਿਤ ਮੈਸਰਜ਼ ਕਿਰਤ ਮੈਡੀਕਲ ਸਟੋਰ ਦੀ ਅਚਨਚੇਤ ਜਾਂਚ ਕੀਤੀ ਗਈ। ਜਾਂਚ ਦੌਰਾਨ ਉਕਤ ਮੈਡੀਕਲ ਸਟੋਰ ਬਿਨਾਂ ਲਾਇਸੈਂਸ ਚਲਾਇਆ ਜਾ ਰਿਹਾ ਪਾਇਆ ਗਿਆ। ਇਸ ਮੌਕੇ ਡਰੱਗ ਕੰਟਰੋਲ ਵਿਭਾਗ ਦੀ ਟੀਮ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਵੱਖ-ਵੱਖ ਕਿਸਮਾਂ ਦੀਆਂ 6 ਐਲੋਪੈਥਿਕ ਦਵਾਈਆਂ ਜ਼ਬਤ ਕੀਤੀਆਂ ਗਈਆਂ। । ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਸੀ.ਓ. ਸੋਨੀਆ ਗੁਪਤਾ ਵਲੋਂ ਪੁਲਿਸ ਟੀਮ ਨੂੰ ਨਾਲ ਲੈ ਕੇ ਕੀਤੀ ਗਈ। ਇਸ ਜਾਂਚ ਦੌਰਾਨ ਮੈਡੀਕਲ ਸਟੋਰ ਵਿਚ ਮੌਜ਼ੂਦ ਦਵਾਈਆਂ ਦੀ ਪੜਤਾਲ ਕੀਤੀ ਗਈ। ਇਸ ਦੌਰਾਨ ਕੁੱਲ 711 ਗੋਲੀਆਂ ਅਤੇ 272 ਕੈਪਸੂਲ ਬਰਾਮਦ ਹੋਏ। ਵਿਭਾਗ ਵਲੋਂ ਜ਼ਬਤ ਕੀਤੀਆਂ ਗਈਆਂ ਦਵਾਈਆਂ ਦੀ ਕੁੱਲ ਕੀਮਤ 5,456 ਰੁਪਏ ਦੱਸੀ ਗਈ ਹੈ। ਅਧਿਕਾਰੀ ਸੋਨੀਆ ਗੁਪਤਾ ਨੇ ਕਿਹਾਕਿ ਬਿਨਾਂ ਲਾਇਸੰਸ ਮੈਡੀਕਲ ਸਟੋਰ ਚਲਾਉਣਾ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਅਜਿਹੀਆਂ ਥਾਵਾਂ ’ਤੇ ਦਵਾਈਆਂ ਦੇ ਸਰੋਤ, ਉਨ੍ਹਾਂ ਦੀ ਸਪਲਾਈ ਅਤੇ ਵਿਕਰੀ ਸਬੰਧੀ ਰਿਕਾਰਡ ਦੀ ਜਾਂਚ ਕਰਨਾ ਵੀ ਜ਼ਰੂਰੀ ਹੁੰਦਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦਵਾਈਆਂ ਕਿੱਥੋਂ ਲਿਆਂਦੀਆਂ ਗਈਆਂ ਅਤੇ ਕਿਸ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਸਨ। ਹਾਲਾਂਕਿ ਵਿਭਾਗ ਵਲੋਂ ਅਗਲੀ ਕਾਨੂੰਨੀ ਕਾਰਵਾਈ ਅਤੇ ਮਾਮਲੇ ਦੀ ਜਾਂਚ ਸਬੰਧੀ ਅਧਿਕਾਰਤ ਵੇਰਵੇ ਸਾਹਮਣੇ ਆਉਣੇ ਬਾਕੀ ਹਨ।