ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਗੋਲੂ ਕਾ ਮੋੜ, 16 ਨਵੰਬਰ(ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸ਼ਰਧਾਲੂਆਂ ਦੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਬੀ.
ਗੋਲੂ ਕਾ ਮੋੜ, 16 ਨਵੰਬਰ(ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸ਼ਰਧਾਲੂਆਂ ਦੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਥਿੰਦ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਮਲਕੀਤ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਜਿਸ ਸਦਕਾ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਲੋਕਾਂ ਨੂੰ ਵੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗਾਂ ਲਈ ਇਹ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ ਅਤੇ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ, ਪਵਨ ਕੰਬੋਜ, ਬਚਨ ਲਾਲ, ਮੱਲ ਰਾਜ ਪੰਧੂ, ਵਿਜੇ ਥਿੰਦ ਤੋਂ ਇਲਾਵਾ ਪਿੰਡ ਦੇ ਪੰਚ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।