ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ
ਮੱਲਾਂਵਾਲਾ, 17 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.
ਮੱਲਾਂਵਾਲਾ, 17 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਦੀਪ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਮੱਲਾਂਵਾਲਾ ਵਿਖੇ ਪੁੱਜੀ ਤਾਂ ਦੋ ਨੌਜਵਾਨ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਦੀਆਂ ਹਰਕਤਾਂ ਸ਼ੱਕੀ ਲੱਗਣ ’ਤੇ ਕਾਰਵਾਈ ਕੀਤੀ ਗਈ। ਇਸ ਮਾਮਲੇ ਵਿਚ ਮਨੀ ਪੁੱਤਰ ਬਖ਼ਤਾਵਰ ਸਿੰਘ ਵਾਸੀ ਭੜਾਣ ਥਾਣਾ ਮੱਲਾਂਵਾਲਾ ਅਤੇ ਮਿੱਠਣ ਪੁੱਤਰ ਨਿਹਾਲਾ ਵਾਸੀ ਪੁਰਾਣਾ ਮੱਲਾਂਵਾਲਾ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੌਕੇ ਤੋਂ ਇਕ ਲਾਈਟਰ, ਇਕ ਖਾਲੀ ਸਿਲਵਰ ਪੇਪਰ, ਜਿਸ ਉੱਪਰ ਹੈਰੋਇਨ ਲੱਗੀ ਹੋਈ ਸੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।