17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਜਰਾਤ ਦੇ ਉਪ ਮੁੱਖ ਮੰਤਰੀ ਦੀ ਮਾਤਾ ਦਾ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਜ਼ੀਰਾ,17 ਨਵੰਬਰ (ਰਜਨੀਸ਼ ਕਥੂਰੀਆ)- ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ਭਾਈ ਸੰਘਵੀ ਜੈਨ ਦੇ ਮਾਤਾ ਸ੍ਰੀਮਤੀ ਦੇਵੇਂਦਰੀਆ ਸੰਘਵੀ ਜੈਨ ਦੇ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਪਹੁੰਚਣ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਕੂਲ ਪਰਿਵਾਰ ਵਲੋਂ ਉਨ੍ਹਾਂ ਦਾ ਸ਼ਾਨਦਾਰ ਅਤੇ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਗੁਜਰਾਤ ਤੋਂ ਲਗਭਗ ਚਾਰ ਬੱਸਾਂ ਵਿਚ ਸਵਾਰ ਹੋ ਕੇ ਪਹੁੰਚੇ ਕਰੀਬ 200 ਸ਼ਰਧਾਲੂਆਂ ਸਮੇਤ ਸਮੁੱਚੇ ਸ੍ਰੀ ਸੰਘ ਦਾ ਵੀ ਸਕੂਲ ਪਰਿਵਾਰ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਜ਼ੀਰਾ,17 ਨਵੰਬਰ (ਰਜਨੀਸ਼ ਕਥੂਰੀਆ)- ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ਭਾਈ ਸੰਘਵੀ ਜੈਨ ਦੇ ਮਾਤਾ ਸ੍ਰੀਮਤੀ ਦੇਵੇਂਦਰੀਆ ਸੰਘਵੀ ਜੈਨ ਦੇ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਪਹੁੰਚਣ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਕੂਲ ਪਰਿਵਾਰ ਵਲੋਂ ਉਨ੍ਹਾਂ ਦਾ ਸ਼ਾਨਦਾਰ ਅਤੇ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਗੁਜਰਾਤ ਤੋਂ ਲਗਭਗ ਚਾਰ ਬੱਸਾਂ ਵਿਚ ਸਵਾਰ ਹੋ ਕੇ ਪਹੁੰਚੇ ਕਰੀਬ 200 ਸ਼ਰਧਾਲੂਆਂ ਸਮੇਤ ਸਮੁੱਚੇ ਸ੍ਰੀ ਸੰਘ ਦਾ ਵੀ ਸਕੂਲ ਪਰਿਵਾਰ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਆਗਮਨ ਨਾਲ ਸਕੂਲ ਦਾ ਵਿਹੜਾ ਖੁਸ਼ੀ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚ ਰੰਗਿਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਮੈਨੇਜਰ ਹਰੀਸ਼ ਜੈਨ , ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ , ਪ੍ਰਿੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਵਲੋਂ ਪੂਜਨੀਕ ਮਾਤਾ ਦਾ ਸਨਮਾਨ ਕਰਦਿਆਂ ਇਸ ਮੌਕੇ ਨੂੰ ਆਪਣੇ ਲਈ ਮਾਣ ਅਤੇ ਸੁਭਾਗ ਦਾ ਪਲ ਦੱਸਦਿਆਂ ਸਮੂਹ ਮਹਿਮਾਨਾਂ ਅਤੇ ਸ਼ਰਧਾਲੂਆਂ ਦਾ ਦਿਲੋਂ ਧੰਨਵਾਦ ਕੀਤਾ। ਇਸ ਸ਼ਾਨਦਾਰ ਸਵਾਗਤ ਸਮਾਰੋਹ ਨੇ ਆਪਸੀ ਪਿਆਰ, ਸਤਿਕਾਰ, ਏਕਤਾ ਅਤੇ ਜੈਨ ਸੰਸਕ੍ਰਿਤੀ ਦੇ ਮੂਲ ਸਿਧਾਂਤਾਂ ਨੂੰ ਹੋਰ ਵੀ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮਹੀਨੇਵਾਰ ਮੀਟਿੰਗ ਵਿਚ ਕਿਸਾਨੀ ਮਸਲਿਆਂ ’ਤੇ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ
Ad Position 24