17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਸਤੀਏਵਾਲਾ ਨੇ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਬੱਬੂ ਵਲੋਂ ਬੂਟਾ ਸਿੰਘ ਭੁੱਲਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 18-11-2026
ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਸਤੀਏਵਾਲਾ ਨੇ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਬੱਬੂ ਵਲੋਂ ਬੂਟਾ ਸਿੰਘ ਭੁੱਲਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨ ਆਗੂਆਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਨੌਜਵਾਨ ਵਰਗ ਨੂੰ ਰਾਜਨੀਤਕ ਤੌਰ ’ਤੇ ਸਰਗਰਮ ਕਰਨ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੂਟਾ ਸਿੰਘ ਭੁੱਲਰ ਇਕ ਮਿਹਨਤੀ ਅਤੇ ਸਮਰਪਿਤ ਆਗੂ ਹਨ ਅਤੇ ਉਨ੍ਹਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਯੂਥ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਬੂਟਾ ਸਿੰਘ ਭੁੱਲਰ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਦੌਰਾਨ ਬੂਟਾ ਸਿੰਘ ਭੁੱਲਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਿ਼ਿਲ੍ਹਾਪ੍ਰਧਾਨ ਚਮਕੌਰ ਸਿੰਘ ਟਿੱਬੀ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ, ਬਲਵਿੰਦਰ ਸਿੰਘ ਪੱਪੂ ਕੋਤਵਾਲ, ਬਲਕਾਰ ਸਿੰਘ ਢਿੱਲੋਂ, ਨਿਰਮਲ ਸਿੰਘ ਢਿਲੋਂ, ਅੰਗਰੇਜ਼ ਸਿੰਘ ਖਾਰਾ, ਅਮਨਪ੍ਰੀਤ ਸਿੰਘ ਭੁੱਲਰ ਆਦਿ ਆਗੂਆਂ ਨੇ ਵੀ ਬੂਟਾ ਸਿੰਘ ਭੁੱਲਰ ਸਤੀਏਵਾਲਾ ਦੀ ਨਿਯੁਕਤੀ ਤੇ ਸਵਾਗਤ ਕਰਦੇ ਹੋਏ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 80 ਸਾਲ ਦੀ ਉਮਰ ’ਚ ਵੀ ਖੇਡ ਮੈਦਾਨ ’ਚ ਗੁਰਦਿਆਲ ਸਿੰਘ ਵਿਰਕ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਸਾਬਕਾ ਸਰਪੰਚ ਅਤੇ ਕਿਸਾਨ ਯੂਨੀਅਨ ਵਿਚਾਲੇ ਖੜਕੀ
Ad Position 24