17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

80 ਸਾਲ ਦੀ ਉਮਰ ’ਚ ਵੀ ਖੇਡ ਮੈਦਾਨ ’ਚ ਗੁਰਦਿਆਲ ਸਿੰਘ ਵਿਰਕ ਨੇ ਗੱਡੇ ਜਿੱਤ ਦੇ ਝੰਡੇ

ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)-ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਪੰਜਾਬ ਵਲੋਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਦੌਰਾਨ ਫ਼ਿਰੋਜ਼ਪੁਰ ਦੇ ਵੈਟਰਨ ਅਥਲੀਟ ਗੁਰਦਿਆਲ ਸਿੰਘ ਵਿਰਕ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ 80 ਸਾਲ ਤੋਂ ਵੱਧ ਉਮਰ ਵਰਗ ਵਿਚ ਦੋ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ। ਉਨ੍ਹਾਂ ਨੇ ਹੈਮਰ ਥਰੋਅ ਮੁਕਾਬਲੇ ਵਿਚ ਸੋਨੇ ਦਾ ਤਗਮਾ ਅਤੇ ਡਿਸਕਸ ਥਰੋਅ ਵਿਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)-ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਪੰਜਾਬ ਵਲੋਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਦੌਰਾਨ ਫ਼ਿਰੋਜ਼ਪੁਰ ਦੇ ਵੈਟਰਨ ਅਥਲੀਟ ਗੁਰਦਿਆਲ ਸਿੰਘ ਵਿਰਕ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ 80 ਸਾਲ ਤੋਂ ਵੱਧ ਉਮਰ ਵਰਗ ਵਿਚ ਦੋ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ। ਉਨ੍ਹਾਂ ਨੇ ਹੈਮਰ ਥਰੋਅ ਮੁਕਾਬਲੇ ਵਿਚ ਸੋਨੇ ਦਾ ਤਗਮਾ ਅਤੇ ਡਿਸਕਸ ਥਰੋਅ ਵਿਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਮੌਕੇ ਗੁਰਦਿਆਲ ਸਿੰਘ ਵਿਰਕ ਨੇ ਕਿਹਾ ਕਿ ਉਮਰ ਸਿਰਫ਼ ਇਕ ਅੰਕੜਾ ਹੈ, ਜੇਕਰ ਮਨੁੱਖ ਅੰਦਰ ਕੁਝ ਕਰ ਗੁਜ਼ਰਨ ਦਾ ਜਜ਼ਬਾ, ਦ੍ਰਿੜ੍ਹ ਇੱਛਾ ਸ਼ਕਤੀ ਅਤੇ ਮਿਹਨਤ ਕਰਨ ਦਾ ਹੌਸਲਾ ਹੋਵੇ ਤਾਂ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਉਮਰ ਦੇ ਵਿਅਕਤੀ ਲਈ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣਾ ਅਤੇ ਸਰੀਰਕ ਗਤੀਵਿਧੀਆਂ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਬੇਹੱਦ ਜ਼ਰੂਰੀ ਹੈ। ਕਸਰਤ ਅਤੇ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਨੁੱਖ ਅੰਦਰ ਆਤਮਵਿਸ਼ਵਾਸ ਅਤੇ ਜ਼ਿੰਦਾਦਿਲੀ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਈਸ਼ਵਰ ਸ਼ਰਮਾ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ, ਸਤਿੰਦਰਜੀਤ ਸਿੰਘ ਬਾਠ, ਪ੍ਰਗਟ ਸਿੰਘ ਅਤੇ ਹਰਬਰਿੰਦਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਗੁਰਦਿਆਲ ਸਿੰਘ ਵਿਰਕ ਦੀ ਪ੍ਰਾਪਤੀ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਲਈ ਵੀ ਪ੍ਰੇਰਨਾਦਾਇਕ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਰਜੀਤ ਸਿੰਘ ਸਿੱਧੂ, ਸਕੱਤਰ ਲੈਕਚਰਾਰ ਮਨਜੀਤ ਸਿੰਘ ਅਤੇ ਸਰਬਜੀਤ ਸਿੰਘ ਬਾਠ ਨੇ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਮਾਜ ਨੂੰ ਤੰਦਰੁਸਤ ਜੀਵਨ ਜਿਊਣ ਦਾ ਸੁਨੇਹਾ ਦਿੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਾਲਾਨਾ ਸਮਾਰੋਹ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਬੰਨ੍ਹਿਆਂ ਰੰਗ ਅਗਲੀ ਖ਼ਬਰ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
Ad Position 24