17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਨਾਲ ਹੋਈ ਕੁੱਟਮਾਰ ਮਾਮਲੇ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਪੁੱਛਿਆ ਹਾਲ-ਚਾਲ

ਅਬੋਹਰ, 17 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਬੋਹਰ ਤੋਂ ਸਾਲ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨੀ ਗਈ ਡਾ. ਸੁਹਾਨੀ ਡੋਡਾ ਦੀ ਧੰਨਵਾਦ ਰੈਲੀ ਦੌਰਾਨ ਹੋਈ ਕੁੱਟਮਾਰ ਦੀ ਘਟਨਾ ਵਿਚ ਜ਼ਖ਼ਮੀ ਹੋਏ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਮੇਸ਼ ਸੋਨੀ ਦਾ ਹਾਲ-ਚਾਲ ਜਾਣਨ ਲਈ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੋੜਾ ਸਰਕਾਰੀ ਹਸਪਤਾਲ ਪਹੁੰਚੇ।

Ad Position 21
No active advertisement
ਅਜੀਤ ਡੈਸਕ 18-11-2026
ਅਬੋਹਰ, 17 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਬੋਹਰ ਤੋਂ ਸਾਲ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨੀ ਗਈ ਡਾ.ਸੁਹਾਨੀ ਡੋਡਾ ਦੀ ਧੰਨਵਾਦ ਰੈਲੀ ਦੌਰਾਨ ਹੋਈ ਕੁੱਟਮਾਰ ਦੀ ਘਟਨਾ ਵਿਚ ਜ਼ਖ਼ਮੀ ਹੋਏ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਮੇਸ਼ ਸੋਨੀ ਦਾ ਹਾਲ-ਚਾਲ ਜਾਣਨ ਲਈ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੋੜਾ ਸਰਕਾਰੀ ਹਸਪਤਾਲ ਪਹੁੰਚੇ। ਰਮੇਸ਼ ਸੋਨੀ ਨੇ ਆਪਣੀ ਹੀ ਪਾਰਟੀ ਦੇ ਟਰੇਡ ਵਿੰਗ ਪ੍ਰਧਾਨ ਖ਼ਿਲਾਫ਼ ਮਾਰਕੁੱਟ ਕਰਨ ਦੇ ਦੋਸ਼ ਲਗਾਏ ਹਨ। ਸਰਕਾਰੀ ਹਸਪਤਾਲ ਪਹੁੰਚ ਕੇ ਹਰਪ੍ਰੀਤ ਸਿੰਘ ਸਿੱਧੂ ਅਤੇ ਕ੍ਰਿਸ਼ਨ ਲਾਲ ਜੋੜਾ ਨੇ ਰਮੇਸ਼ ਸੋਨੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਘਟਨਾ ਬਾਰੇ ਵੀ ਜਾਣਕਾਰੀ ਲਈ ਅਤੇ ਰਮੇਸ਼ ਸੋਨੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਸਵਰਨਕਾਰ ਸੰਘ ਦੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਮੈਟਰੋ ਕਾਲੋਨੀ ਵਾਸੀ ਰਾਮੇਸ਼ਵਰ ਬਿਸ਼ਨੋਈ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਚ ਚੋਣ ਸਾਖਰਤਾ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ ਅਗਲੀ ਖ਼ਬਰ ਗੁਰਜਿੰਦਰ ਪਾਲ ਸਿੰਘ ਸ਼ਿਵ ਤਿਰਪਾਲ ਕੇ ਦਾ ਰੋਡ ਸ਼ੋਅ ਰਾਹੀਂ ਸ਼ਕਤੀ ਪ੍ਰਦਰਸ਼ਨ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ...
Ad Position 24