17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂਹਰਸਹਾਏ ਵਿਚ ਚੋਣ ਸਾਖਰਤਾ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਗੁਰੂਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਲੋਕਤੰਤਰੀ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਚੋਣ ਪ੍ਰਣਾਲੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਦੇ ਹਲਕਾ ਪੱਧਰੀ ਚੋਣ ਸਾਖਰਤਾ ਕਲੱਬ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਗੁਰੂਹਰਸਹਾਏ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ. ਏ.

Ad Position 21
No active advertisement
ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਵਿਦਿਆਰਥੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ। ਤਸਵੀਰ-ਕਪਿਲ ਕੰਧਾਰੀ 18-11-2026
ਗੁਰੂਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਲੋਕਤੰਤਰੀ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਚੋਣ ਪ੍ਰਣਾਲੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਦੇ ਹਲਕਾ ਪੱਧਰੀ ਚੋਣ ਸਾਖਰਤਾ ਕਲੱਬ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਗੁਰੂਹਰਸਹਾਏ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐੱਸ.) ਦੀ ਰਹਿਨੁਮਾਈ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ (ਪੀ.ਸੀ.ਐੱਸ.) ਦੀ ਅਗਵਾਈ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ ਅਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਹਲਕਾ ਸਵੀਪ ਕੋਆਰਡੀਨੇਟਰ ਪਰਵਿੰਦਰ ਸਿੰਘ ਵਲੋਂ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ 9 ਵਿੱਦਿਅਕ ਸੰਸਥਾਵਾਂ ਦੇ 28 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਲੇਖ ਲਿਖਣ ਮੁਕਾਬਲੇ ਵਿੱਚ ‘ਸ਼ੁੱਧ ਵੋਟਰ ਸੂਚੀ ਦਾ ਮਹੱਤਵ’ ਅਤੇ ‘ਵੋਟ ਪਾਉਣ ਦਾ ਮਹੱਤਵ’ ਵਿਸ਼ਿਆਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਲਈ ਪਹਿਲਾਂ ਸਕ੍ਰੀਨਿੰਗ ਟੈਸਟ ਕਰਵਾਇਆ ਗਿਆ ਅਤੇ ਬਾਅਦ ਵਿਚ ਚਾਰ ਰਾਊਂਡਾਂ ਰਾਹੀਂ ਵਿਦਿਆਰਥੀਆਂ ਦੇ ਚੋਣ ਪ੍ਰਣਾਲੀ ਸਬੰਧੀ ਗਿਆਨ ਦੀ ਪਰਖ ਕੀਤੀ ਗਈ। ਇਨ੍ਹਾਂ ਰਾਊਂਡਾਂ ਵਿੱਚ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਦੀ ਤਿਆਰੀ, ਈ.ਵੀ.ਐੱਮ. ਅਤੇ ਵੀ.ਵੀ.ਪੈਟ, ਮਤਦਾਨ ਪ੍ਰਕਿਰਿਆ ਅਤੇ ਵੋਟਾਂ ਦੀ ਗਿਣਤੀ ਨਾਲ ਸਬੰਧਤ ਸਵਾਲ ਪੁੱਛੇ ਗਏ।ਸਕੂਲ ਵਰਗ ਦੇ ਲੇਖ ਲਿਖਣ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਗੁਰੂਹਰਸਹਾਏ ਦੀਆਂ ਮਾਨਵਤੀ ਅਤੇ ਮਨਪ੍ਰੀਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਦੀਆਂ ਸਿਮਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਦੇ ਪਰਗਟ ਸਾਹਿਬ ਸਿੰਘ ਅਤੇ ਰਜਨੀ ਨੇ ਦੂਜਾ, ਜਦਕਿ ਸਰਕਾਰੀ ਹਾਈ ਸਕੂਲ ਖੁੰਦਰ ਉਤਾੜ ਦੇ ਲਖਵਿੰਦਰ ਸਿੰਘ ਅਤੇ ਰਿੰਕੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਵਰਗ ਦੇ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਦੀਆਂ ਮੁਸਕਾਨਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ ਦੀਆਂ ਸੋਨਿਕਾ ਅਤੇ ਸੀਰਤ ਨੇ ਦੂਜਾ ਅਤੇ ਸਕੂਲ ਆਫ਼ ਐਮੀਨੈਂਸ ਗੁਰੂਹਰਸਹਾਏ ਦੇ ਪ੍ਰਤਿੱਗਿਆ ਅਤੇ ਆਰੀਅਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਲਜ ਵਰਗ ਦੇ ਲੇਖ ਲਿਖਣ ਮੁਕਾਬਲੇ ਵਿਚ ਅਗਰਵਾਲ ਨਰਸਿੰਗ ਕਾਲਜ ਦੀਆਂ ਬਿੰਦਰ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਪਹਿਲਾ, ਐੱਚ.ਕੇ.ਐੱਲ. ਕਾਲਜ ਆਫ਼ ਨਰਸਿੰਗ ਦੀਆਂ ਕੋਮਲਪ੍ਰੀਤ ਕੌਰ ਅਤੇ ਨੇਹਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਐੱਸ.ਯੂ.ਐੱਸ. ਕਾਲਜ ਮੋਹਨ ਕੇ ਦੀਆਂ ਵਿਦਿਆਰਥਣਾਂ ਮਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਵਰਗ ਦੇ ਕੁਇਜ਼ ਮੁਕਾਬਲੇ ਵਿਚ ਅਗਰਵਾਲ ਕਾਲਜ ਦੇ ਦਾਰਿਸ ਅਤੇ ਐਸ਼ਪ੍ਰੀਤ ਕੌਰ ਦੀ ਜੋੜੀ ਨੇ ਪਹਿਲਾ, ਐੱਸ.ਯੂ.ਐੱਸ. ਕਾਲਜ ਮੋਹਨ ਕੇ ਦੇ ਮਨੀਸ਼ਾ ਅਤੇ ਸ਼ੁਭਿੰਦਰ ਸਿੰਘ ਨੇ ਦੂਜਾ ਅਤੇ ਐੱਚ.ਕੇ.ਐੱਲ. ਕਾਲਜ ਆਫ਼ ਨਰਸਿੰਗ ਦੇ ਮਨਪ੍ਰੀਤ ਸਿੰਘ ਅਤੇ ਮਨਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਹੋਰਨਾਂ ਭਾਗੀਦਾਰਾਂ ਨੂੰ ਸ਼ਮੂਲੀਅਤ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ ਵਰੁਣ ਮੈਣੀ, ਮੁਨੀਸ਼ ਮੋਂਗਾ, ਮੈਡਮ ਐਲਿਸ਼ਾ, ਮੈਡਮ ਸੁਧਾ ਦੇਵੀ ਤੋਂ ਇਲਾਵਾ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਪ੍ਰਿੰਸੀਪਲ ਅਤੇ ਪ੍ਰਸਿੱਧ ਲੇਖਕ ਗੁਰਮੀਤ ਸਿੰਘ ਫ਼ਾਜ਼ਿਲਕਾ ਦੀ ਪੁਸਤਕ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਹੋਈ ਲੋਕ ਅ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਨਾਲ ਹੋਈ ਕੁੱਟਮਾਰ ਮਾਮਲੇ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਪੁੱਛਿਆ ਹਾਲ-ਚਾਲ
Ad Position 24