17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦੁੱਧ ਉਤਪਾਦਕਾਂ ਅਤੇ ਪਸ਼ੂ ਪਾਲਕਾਂ ਨੂੰ ਸੁਰੱਖਿਅਤ ਦੁੱਧ ਉਤਪਾਦਨ ਸਬੰਧੀ ਕੀਤਾ ਜਾਗਰੂਕ ਪਸ਼ੂਆਂ ਦੇ ਮਾਲਕਾਂ ਨੂੰ ਆਕਸੀਟੋਸਿਨ ਦੀ ਗੈਰ-ਕਾਨੂੰਨੀ ਵਰਤੋਂ ਅਤੇ ਮਨੁੱਖੀ ਫੂਡ ਵੇਸਟ ਖੁਆਉਣ ਤੋਂ ਕੀਤਾ ਸੁਚੇਤ

ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫਟੀ ਵਿਭਾਗ ਵਲੋਂ ਗਵਾਲ ਟੋਲੀ ਦੀ ਵਿਸ਼ੇਸ਼ ਮੀਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤਕਰੀਬਨ 1000 ਦੁੱਧ ਦੇਣ ਵਾਲੇ ਪਸ਼ੂਆਂ, ਜਿਨ੍ਹਾਂ ਵਿਚ ਗਾਵਾਂ ਅਤੇ ਮੱਝਾਂ ਸ਼ਾਮਲ ਹਨ, ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਸੁਰੱਖਿਅਤ ਦੁੱਧ ਉਤਪਾਦਨ ਅਤੇ ਫੂਡ ਸੇਫਟੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਫੂਡ ਸੇਫਟੀ ਵਿਭਾਗ ਵਲੋਂ ਗਵਾਲ ਟੋਲੀ ਵਿਖੇ ਵਿਸ਼ੇਸ਼ ਮੀਟਿੰਗ ਅਤੇ ਲਗਾਏ ਜਾਗਰੂਕਤਾ ਕੈਂਪ ਦੀ ਤਸਵੀਰ। ਅਜੀਤ ਤਸਵੀਰ 18-11-2026
ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫਟੀ ਵਿਭਾਗ ਵਲੋਂ ਗਵਾਲ ਟੋਲੀ ਦੀ ਵਿਸ਼ੇਸ਼ ਮੀਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤਕਰੀਬਨ 1000 ਦੁੱਧ ਦੇਣ ਵਾਲੇ ਪਸ਼ੂਆਂ, ਜਿਨ੍ਹਾਂ ਵਿਚ ਗਾਵਾਂ ਅਤੇ ਮੱਝਾਂ ਸ਼ਾਮਲ ਹਨ, ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਸੁਰੱਖਿਅਤ ਦੁੱਧ ਉਤਪਾਦਨ ਅਤੇ ਫੂਡ ਸੇਫਟੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਦੁੱਧ ਦੀ ਪੈਦਾਵਾਰ ਵਧਾਉਣ ਲਈ ਆਕਸੀਟੋਸਿਨ ਦੇ ਟੀਕਿਆਂ ਦੀ ਗੈਰ-ਕਾਨੂੰਨੀ ਅਤੇ ਬੇਲੋੜੀ ਵਰਤੋਂ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਇਸ ਦਵਾਈ ਦੀ ਗਲਤ ਅਤੇ ਬੇਲੋੜੀ ਵਰਤੋਂ ਪਸ਼ੂਆਂ ਦੀ ਸਿਹਤ ਅਤੇ ਪ੍ਰਜਨਨ ਪ੍ਰਣਾਲੀ ’ਤੇ ਮਾੜਾ ਅਸਰ ਪਾ ਸਕਦੀ ਹੈ। ਪਸ਼ੂਆਂ ਦੇ ਇਲਾਜ ਜਾਂ ਹੋਰ ਲੋੜਾਂ ਲਈ ਦਵਾਈਆਂ ਦੀ ਵਰਤੋਂ ਕੇਵਲ ਯੋਗ ਪਸ਼ੂ ਡਾਕਟਰ ਦੀ ਸਲਾਹ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਮਨੁੱਖਾਂ ਵਲੋਂ ਖਾਣ ਤੋਂ ਬਾਅਦ ਬਚਿਆ ਹੋਇਆ ਭੋਜਨ ਖੁਆਉਣ ਦੇ ਨੁਕਸਾਨਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਪਸ਼ੂ ਪਾਲਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਬਚੇ ਹੋਏ ਖਾਣੇ ਵਿਚ ਉੱਲੀ, ਬੈਕਟੀਰੀਆ ਅਤੇ ਹੋਰ ਹਾਨੀਕਾਰਕ ਤੱਤ ਮੌਜ਼ੂਦ ਹੋ ਸਕਦੇ ਹਨ, ਜੋ ਪਸ਼ੂਆਂ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਕਰ ਸਕਦੇ ਹਨ। ਇਸ ਨਾਲ ਪਸ਼ੂਆਂ ਦੀ ਸਿਹਤ ਪ੍ਰਭਾਵਿਤ ਹੋਣ ਦੇ ਨਾਲ-ਨਾਲ ਉਨ੍ਹਾਂ ਤੋਂ ਪ੍ਰਾਪਤ ਹੋਣ ਵਾਲੇ ਦੁੱਧ ਦੀ ਸੁਰੱਖਿਆ ’ਤੇ ਵੀ ਅਸਰ ਪੈ ਸਕਦਾ ਹੈ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਆਪਣੇ ਪਸ਼ੂਆਂ ਨੂੰ ਸੰਤੁਲਿਤ ਅਤੇ ਉੱਚ ਗੁਣਵੱਤਾ ਵਾਲੀ ਪਸ਼ੂ ਖੁਰਾਕ, ਸਾਫ਼ ਚਾਰਾ ਅਤੇ ਸਾਫ਼ ਪਾਣੀ ਮੁਹੱਈਆ ਕਰਵਾਉਣ। ਪਸ਼ੂਆਂ ਦੇ ਰਹਿਣ ਵਾਲੇ ਸਥਾਨਾਂ ਦੀ ਨਿਯਮਤ ਸਫ਼ਾਈ, ਬਿਮਾਰ ਪਸ਼ੂਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਦੇ ਨਾਲ-ਨਾਲ ਦੁੱਧ ਕੱਢਣ ਸਮੇਂ ਸਾਫ਼-ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਵਿਭਾਗੀ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਅਤ ਅਤੇ ਮਿਆਰੀ ਦੁੱਧ ਦੀ ਸ਼ੁਰੂਆਤ ਸਿਹਤਮੰਦ ਪਸ਼ੂਆਂ ਅਤੇ ਸਹੀ ਪਸ਼ੂ ਪਾਲਣ ਪ੍ਰਬੰਧਾਂ ਤੋਂ ਹੁੰਦੀ ਹੈ। ਜੇਕਰ ਪਸ਼ੂਆਂ ਦੀ ਖੁਰਾਕ, ਸਿਹਤ ਅਤੇ ਦੁੱਧ ਉਤਪਾਦਨ ਦੀ ਪ੍ਰਕਿਰਿਆ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖਿਆ ਜਾਵੇ ਤਾਂ ਹੀ ਖਪਤਕਾਰਾਂ ਨੂੰ ਮਿਆਰੀ ਦੁੱਧ ਮੁਹੱਈਆ ਕਰਵਾਇਆ ਜਾ ਸਕਦਾ ਹੈ। ਅੰਤ ਵਿਚ ਫੂਡ ਸੇਫਟੀ ਵਿਭਾਗ ਵਲੋਂ ਸਮੂਹ ਦੁੱਧ ਉਤਪਾਦਕਾਂ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਫੂਡ ਸੇਫਟੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਦੁੱਧ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕਰਨ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਅਤ ਦੁੱਧ ਉਤਪਾਦਨ ਸਿਰਫ਼ ਪਸ਼ੂ ਪਾਲਕਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਿਹਤ ਨਾਲ ਜੁੜਿਆ ਅਹਿਮ ਮਾਮਲਾ ਹੈ।
Ad Position 22
No active advertisement
ਪਿਛਲੀ ਖ਼ਬਰ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਇਤਿਹਾਸਕ ਅਸਥਾਨਾਂ ਦਾ ਟੂਰ ਲਗਾਇਆ ਅਗਲੀ ਖ਼ਬਰ ਬਲਾਕ ਪੱਧਰੀ ਮੇਲਿਆਂ ’ਚ ਬਹਾਦਰ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਸਰਾ ਅਤੇ ਤੀਸਰਾ ਸਥਾਨ
Ad Position 24