ਸਰਕਾਰੀ ਹਸਪਤਾਲ ਵਿਚ ਦਾਖ਼ਲ ਬੇਸਹਾਰਾ ਦੀ ਮੌਤ
ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਲੋਂ ਪੰਜ ਦਿਨ ਪਹਿਲਾਂ ਗਾਂਧੀ ਮਾਰਕੀਟ ਦੀ ਪਾਰਕਿੰਗ ਵਿਚ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਹੋਇਆ ਸੀ, ਜਿਸ ਨੂੰ ਸਹਾਰਾ ਜਨ ਸੇਵਾ ਟੀਮ ਮੈਂਬਰ ਵਿੱਕੀ ਕੁਮਾਰ ਵਲੋਂ ਉਸ ਅਣਪਛਾਤੇ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ, ਜੋ ਪਿਛਲੇ ਪੰਜ ਦਿਨਾਂ ਤੋਂ ਬੇਹੋਸ਼ ਪਿਆ ਸੀ। ਸਹਾਰਾ ਟੀਮ ਦੇ ਮੈਂਬਰ ਮਰੀਜ਼ ਦੀ ਦੇਖਭਾਲ ਕਰ ਰਹੀ ਸੀ ।
ਅਜੀਤ ਡੈਸਕ
18-11-2026