19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ, ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਭਰੋਸਾ

ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰਪ੍ਰੀਤ ਸਿੰਘ ਹੈਪੀ ਨੂੰ ਯੂਥ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਮਿੰਦਰ ਸਿੰਘ ਚੌਹਾਨ, ਸੰਜੀਵ ਕੁਮਾਰ ਧੀਂਗੜਾ, ਕੌਂਸਲਰ ਸਾਹਿਬ, ਬਲਵੰਤ ਸਿੰਘ ਜੋਗੇਵਾਲੀਆ, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਰਾਮਗੜ੍ਹੀਆ ਸੇਵਾ ਸੁਸਾਇਟੀ, ਮਿਸਤਰੀ ਬਲਵੰਤ ਸਿੰਘ ਕਲਸੀ ਅਤੇ ਭੁਪਿੰਦਰ ਸਿੰਘ ਭਾਨਾ ਜ਼ਿਲ੍ਹਾ ਅਕਾਲੀ ਆਗੂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਅਤੇ ਜੋਗਿੰਦਰ ਸਿੰਘ ਜਿੰਦੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰਪ੍ਰੀਤ ਸਿੰਘ ਹੈਪੀ ਨੂੰ ਯੂਥ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਮਿੰਦਰ ਸਿੰਘ ਚੌਹਾਨ, ਸੰਜੀਵ ਕੁਮਾਰ ਧੀਂਗੜਾ, ਕੌਂਸਲਰ ਸਾਹਿਬ, ਬਲਵੰਤ ਸਿੰਘ ਜੋਗੇਵਾਲੀਆ, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਰਾਮਗੜ੍ਹੀਆ ਸੇਵਾ ਸੁਸਾਇਟੀ, ਮਿਸਤਰੀ ਬਲਵੰਤ ਸਿੰਘ ਕਲਸੀ ਅਤੇ ਭੁਪਿੰਦਰ ਸਿੰਘ ਭਾਨਾ ਜ਼ਿਲ੍ਹਾ ਅਕਾਲੀ ਆਗੂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਅਤੇ ਜੋਗਿੰਦਰ ਸਿੰਘ ਜਿੰਦੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਹੈਪੀ ਪਾਰਟੀ ਦੇ ਇਕ ਮਿਹਨਤੀ, ਇਮਾਨਦਾਰ ਅਤੇ ਸਰਗਰਮ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਨੂੰ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਆਗੂਆਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਨੌਜਵਾਨਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਹਰਪ੍ਰੀਤ ਸਿੰਘ ਹੈਪੀ ਪਾਰਟੀ ਹਾਈਕਮਾਂਡ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਸਮੂਹ ਆਗੂਆਂ ਨੇ ਹਰਪ੍ਰੀਤ ਸਿੰਘ ਹੈਪੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਸਿਰਸਾ ਵਿੱਚ ਮਨਾਈ ਸਵ. ਸੁਸ਼ੀਲਾ ਦੇਵੀ ਦੀ ਛੇਵੀਂ ਬਰਸੀ ਮੈਂ ਸਿਰਫ਼ ਇੱਕ ਵਾਰ ਆਪਣੀ ਮਾਂ ਨੂੰ ਦੇਖਣਾ ਚਾਹੁੰਦਾ ਹਾਂ- ਮਨੀਸ਼...
Ad Position 24