19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡਰੱਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਸਟੋਰ ਮਾਲਕ ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 18 ਨਵੰਬਰ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਸ਼ਹਿਰ ਵਿਚ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਖ਼ਿਲਾਫ਼ ਸਿਹਤ ਵਿਭਾਗ ਅਤੇ ਪੁਲਿਸ ਦੀ ਕਾਰਵਾਈ ਦਰਮਿਆਨ ਬਸਤੀ ਭੱਟੀਆਂ ਵਾਲੀ ਸਥਿਤ ਐਮ. ਐਸ.

Ad Position 21
No active advertisement
ਐਮ.ਐਸ ਕੀਰਤ ਮੈਡੀਕਲ ਸਟੋਰ ਨੂੰ ਸੀਲ ਕਰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ 19-11-2026
ਫ਼ਿਰੋਜ਼ਪੁਰ, 18 ਨਵੰਬਰ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਸ਼ਹਿਰ ਵਿਚ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਖ਼ਿਲਾਫ਼ ਸਿਹਤ ਵਿਭਾਗ ਅਤੇ ਪੁਲਿਸ ਦੀ ਕਾਰਵਾਈ ਦਰਮਿਆਨ ਬਸਤੀ ਭੱਟੀਆਂ ਵਾਲੀ ਸਥਿਤ ਐਮ.ਐਸ. ਕੀਰਤ ਮੈਡੀਕਲ ਸਟੋਰ ਨੂੰ ਸੀਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਮੈਡੀਕਲ ਸਟੋਰ ਦੇ ਮਾਲਕ ਖ਼ਿਲਾਫ਼ ਡਰੱਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਪੁਲਿਸ ਨੇ 49 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਰੱਗ ਇੰਸਪੈਕਟਰ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਐਮ.ਐਸ. ਕੀਰਤ ਮੈਡੀਕਲ ਸਟੋਰ ਦੇ ਮਾਲਕ ਹਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੱਲਾਂਵਾਲਾ ਰੋਡ, ਫਿਰੋਜ਼ਪੁਰ ਸ਼ਹਿਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਅਨੁਸਾਰ ਮੁਲਜ਼ਮ ਕੋਲ਼ੋਂ 49 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਅਤੇ ਹੋਰ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੈਡੀਕਲ ਸਟੋਰ ਨੂੰ ਸੀਲ ਕਰਨ ਵਰਗੀ ਅਹਿਮ ਕਾਰਵਾਈ ਕੀਤੇ ਜਾਣ ਦੇ ਬਾਵਜੂਦ ਸਬੰਧਤ ਵਿਭਾਗ ਦਾ ਕੋਈ ਵੀ ਅਧਿਕਾਰੀ ਮੀਡੀਆ ਸਾਹਮਣੇ ਆ ਕੇ ਇਸ ਦੀ ਪੂਰੀ ਜਾਣਕਾਰੀ ਸਾਂਝੀ ਕਰਦਾ ਦਿਖਾਈ ਨਹੀਂ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲ ਮੰਡਲ ਨੇ ਤਿਉਹਾਰੀ ਸੀਜ਼ਨ ਦੌਰਾਨ ਲਗਭਗ 58 ਲੱਖ ਯਾਤਰੀਆਂ ਨੂੰ ਦਿੱਤੀ ਸੁਗਮ ਯਾਤਰਾ ਦੀ ਸਹੂਲਤ ਅਗਲੀ ਖ਼ਬਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ
Ad Position 24