19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਦੇਣ ਪਹਿਲ

ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਰੀਜਨਲ ਟਰਾਂਸਪੋਰਟ ਅਫ਼ਸਰ (ਆਰ. ਟੀ.

Ad Position 21
No active advertisement
ਰੀਜਨਲ ਟਰਾਂਸਪੋਰਟ ਅਫ਼ਸਰ ਵਿਸ਼ਵਜੀਤ ਸਿੰਘ ਸਿੱਧੂ। ਅਜੀਤ ਤਸਵੀਰ 19-11-2026

ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਵਿਸ਼ਵਜੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਮੂਹ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਧੁੰਦ ਅਤੇ ਘੱਟ ਰੌਸ਼ਨੀ ਦੇ ਮੌਸਮ ਵਿਚ ਸੜਕ ਹਾਦਸਿਆਂ ਨੂੰ ਰੋਕਣ ਲਈ ਵਧੇਰੇ ਚੌਕਸੀ ਵਰਤਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਕੂਲੀ ਵਾਹਨਾਂ ਦੇ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਅੱਗੇ ਅਤੇ ਪਿੱਛੇ ਲੋੜ ਅਨੁਸਾਰ ਰਿਫਲੈਕਟਰ ਅਤੇ ਰਿਫਲੈਕਟਿਵ ਟੇਪ ਜ਼ਰੂਰ ਲਗਵਾਉਣ, ਤਾਂ ਜੋ ਧੁੰਦ ਦੌਰਾਨ ਦੂਰੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਉਨ੍ਹਾਂ ਦੀ ਮੌਜੂਦਗੀ ਦਾ ਪਤਾ ਲੱਗ ਸਕੇ ਅਤੇ ਸੰਭਾਵਿਤ ਹਾਦਸਿਆਂ ਤੋਂ ਬਚਾਅ ਹੋਵੇ। ਆਰ.ਟੀ.ਓ. ਨੇ ਕਿਹਾ ਕਿ ਹਰੇਕ ਵਾਹਨ ਚਾਲਕ ਆਪਣੇ ਵਾਹਨ ਦੇ ਜ਼ਰੂਰੀ ਦਸਤਾਵੇਜ਼ ਮੁਕੰਮਲ ਅਤੇ ਅਪਡੇਟ ਰੱਖੇ। ਇਨ੍ਹਾਂ ਵਿਚ ਰਜਿਸਟਰੇਸ਼ਨ ਸਰਟੀਫਿਕੇਟ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਅਤੇ ਡਰਾਈਵਿੰਗ ਲਾਇਸੈਂਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਅਣਦੇਖੀ ਨਾ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਕਾਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਕਾਰ ਭਜਾ ਕੇ ਲਿਜਾਣ ਵਿਚ ਕਾਮਯਾਬ ਹੋ ਗਿਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਮਹਿਲ ਸਿੰਘ ਸਾਬਕਾ ਸਰਪੰਚ ਪਿੰਡ ਅਮੀਰ ਸ਼ਾਹ ਦੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸਰਪੰਚ ਮਹਿਲ ਸਿੰਘ ਆਪਣੇ ਪੁੱਤਰ ਬਲਜਿੰਦਰ ਸਿੰਘ ਨਾਲ ਸੀ.ਡੀ. ਡੀਲਕਸ ਮੋਟਰਸਾਈਕਲ ’ਤੇ ਆਪਣੇ ਪਿੰਡ ਅਮੀਰ ਸ਼ਾਹ ਤੋਂ ਵਾਇਆ ਬੁੱਟਰ ਰੋਸ਼ਨ ਸ਼ਾਹ ਪਿੰਡ ਬਹਿਕ ਪਛਾੜੀਆਂ ਵਿਖੇ ਕਿਸੇ ਨੂੰ ਮਿਲਣ ਲਈ ਜਾ ਰਹੇ ਸਨ ਕਿ ਜ਼ੀਰਾ-ਮੱਖੂ ਰੋਡ ਰਾਸ਼ਟਰੀ ਮਾਰਗ ਨੰਬਰ-54 ’ਤੇ ਬਣੇ ਇਕ ਆਰਜੀ ਕੱਟ ਰਾਹੀਂ, ਜਦੋਂ ਉਹ ਸੜਕ ਕਰਾਸ ਕਰਨ ਲੱਗੇ ਤਾਂ ਉਹਨਾਂ ਦਾ ਮੋਟਰਸਾਈਕਲ ਇਕ ਸਵਿਫਟ ਕਾਰ ਦੀ ਲਪੇਟ ਵਿਚ ਆ ਗਿਆ। ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਮੋਟਰਸਾਈਕਲ ਚਲਾ ਰਹੇ ਬਲਜਿੰਦਰ ਸਿੰਘ (50) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਮੋਟਰਸਾਈਕਲ ਤੇ ਉਸ ਦੇ ਪਿੱਛੇ ਬੈਠੇ ਉਸ ਦੇ ਪਿਤਾ ਸਾਬਕਾ ਸਰਪੰਚ ਮਹਿਲ ਸਿੰਘ ਦੇ ਵੀ ਗੰਭੀਰ ਸੱਟਾਂ ਲੱਗ ਗਈਆਂ। ਉਹਨਾਂ ਦੱਸਿਆ ਕਿ ਸਾਬਕਾ ਸਰਪੰਚ ਮਹਿਲ ਸਿੰਘ ਨੂੰ ਜਦੋਂ ਇਲਾਜ ਲਈ ਜ਼ੀਰਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤਾਂ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਡੀ.ਐਮ.ਸੀ.ਹਸਪਤਾਲ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਜਦੋਂਕਿ ਮ੍ਰਿਤਕ ਬਲਜਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਉਹਨਾਂ ਦੱਸਿਆ ਕਿ ਮ੍ਰਿਤਕ ਬਲਜਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਧੀਆਂ ਅਤੇ 1 ਪੁੱਤਰ ਛੱਡ ਗਿਆ ਹੈ। ਉਨਾ ਇਹ ਵੀ ਦੱਸਿਆ ਕਿ ਕਾਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਦੂਸਰੇ ਪਾਸੇ ਸੂਚਨਾ ਮਿਲਣ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ 13 ਸਾਲ ਦੀ ਉਮਰ ’ਚ ਪਿਤਾ ਦਾ ਕਿੱਤਾ ਸੰਭਾਲਣ ਵਾਲੇ 80 ਸਾਲਾ ਹੀਰਾ ਲਾਲ ਅੱਜ ਵੀ ਜਗਾਈ ਬੈਠੇ ਹਨ ਪੁਰਖਿਆਂ ਦੇ ਹੁਨਰ ਦੀ ਜ... ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲ ਮੰਡਲ ਨੇ ਤਿਉਹਾਰੀ ਸੀਜ਼ਨ ਦੌਰਾਨ ਲਗਭਗ 58 ਲੱਖ ਯਾਤਰੀਆਂ ਨੂੰ ਦਿੱਤੀ ਸੁਗਮ ਯਾਤਰਾ ਦੀ ਸਹੂਲਤ
Ad Position 24