19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ’ਚ ਧਾਰਮਿਕ ਸਮਾਗਮ ਕਰਾਇਆ

ਮੁੱਦਕੀ, 18 ਨਵੰਬਰ, (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ ’ਤੇ ਸਥਿੱਤ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਕਾਲਜ ਕੈਂਪਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 19-11-2026
ਮੁੱਦਕੀ, 18 ਨਵੰਬਰ, (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ ’ਤੇ ਸਥਿੱਤ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਕਾਲਜ ਕੈਂਪਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ, ਕਾਲਜ ਦੀ ਚੜ੍ਹਦੀ ਕਲਾ ਲਈ ਅਤੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਵਲੋਂ ਹੱਥੀਂ ਲੰਗਰ ਤਿਆਰ ਕਰ ਕੇ ਸੰਗਤ ਨੂੰ ਛਕਾਇਆ ਗਿਆ। ਇਸ ਮੌਕੇ ਕਾਲਜ ਚੇਅਰਮੈਨ ਰਛਪਾਲ ਸਿੰਘ ਮੱਲ੍ਹੀ, ਡਾਇਰੈਕਟਰ ਸੁਖਜੀਤ ਢਿੱਲੋਂ, ਸਮੂਹ ਕਾਲਜ ਪ੍ਰਬੰਧਕੀ ਕਮੇਟੀ ਮੈਂਬਰ, ਸਮੂਹ ਸਟਾਫ਼ ਅਤੇ ਸੰਗਤ ਹਾਜ਼ਰ ਸੀ। ਅੰਤ ਵਿਚ ਪ੍ਰਬੰਧਕੀ ਕਮੇਟੀ ਮੈਂਬਰਾਂ ਵਲੋਂ ਆਈ ਹੋਈ ਸੰਗਤ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਧੁੰਦ ਦੇ ਮੌਸਮ ’ਚ ਸੜਕ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ’ਤੇ ਰਿਫਲੈਕਟਰ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਲਈ ਪ੍ਰਧਾਨ ਮੰਤਰੀ ਦੇ ਨਾਂਅ 20 ਨੂੰ ਸੌਂਪਿਆ ਜਾਵੇਗਾ ਮੰਗ ਪੱਤਰ- ਕਰ...
Ad Position 24