18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਹਸਪਤਾਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਵਿਸ਼ੇਸ਼ ਯੂਰੋਲੋਜੀ ਓ.ਪੀ.ਡੀ. ਹਰ ਮੰਗਲਵਾਰ ਗੁਰਦਾ ਅਤੇ ਪਿਸ਼ਾਬ ਰੋਗਾਂ ਦੇ ਮਾਹਿਰ ਡਾਕਟਰ ਡਾ. ਜਸਕਰਨ ਕਰਨਗੇ ਮਰੀਜ਼ਾਂ ਦੀ ਜਾਂਚ

ਫ਼ਿਰੋਜ਼ਪੁਰ, 18 ਨਵੰਬਰ (ਕੁਲਬੀਰ ਸਿੰਘ ਸੋਢੀ)-ਗੁਰਦੇ, ਮਸਾਨੇ ਅਤੇ ਪਿਸ਼ਾਬ ਨਾਲ ਸਬੰਧਿਤ ਬਿਮਾਰੀਆਂ ਤੋਂ ਪੀੜਤ ਫ਼ਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਇਨ੍ਹਾਂ ਬਿਮਾਰੀਆਂ ਦੇ ਮਾਹਿਰ ਇਲਾਜ ਅਤੇ ਸਰਜਰੀ ਲਈ ਮਰੀਜ਼ਾਂ ਨੂੰ ਦੂਜੇ ਵੱਡੇ ਸ਼ਹਿਰਾਂ ਵੱਲ ਰੁਖ਼ ਨਹੀਂ ਕਰਨਾ ਪਵੇਗਾ।

Ad Position 21
No active advertisement
ਅਜੀਤ ਡੈਸਕ 19-11-2026
ਫ਼ਿਰੋਜ਼ਪੁਰ, 18 ਨਵੰਬਰ (ਕੁਲਬੀਰ ਸਿੰਘ ਸੋਢੀ)-ਗੁਰਦੇ, ਮਸਾਨੇ ਅਤੇ ਪਿਸ਼ਾਬ ਨਾਲ ਸਬੰਧਿਤ ਬਿਮਾਰੀਆਂ ਤੋਂ ਪੀੜਤ ਫ਼ਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਇਨ੍ਹਾਂ ਬਿਮਾਰੀਆਂ ਦੇ ਮਾਹਿਰ ਇਲਾਜ ਅਤੇ ਸਰਜਰੀ ਲਈ ਮਰੀਜ਼ਾਂ ਨੂੰ ਦੂਜੇ ਵੱਡੇ ਸ਼ਹਿਰਾਂ ਵੱਲ ਰੁਖ਼ ਨਹੀਂ ਕਰਨਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹਸਪਤਾਲ ਦੇ ਸਹਿਯੋਗ ਨਾਲ ਵਿਸ਼ੇਸ਼ ਯੂਰੋਲੋਜੀ ਓ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ ਯੂਰੋਲੋਜੀ ਦੇ ਮਾਹਿਰ ਡਾਕਟਰ ਡਾ.ਜਸਕਰਨ (ਐੱਮ.ਬੀ.ਬੀ.ਐੱਸ., ਐੱਮ.ਐੱਸ. ਜਨਰਲ ਸਰਜਰੀ, ਐੱਮ.ਸੀ.ਐੱਚ. ਅਤੇ ਕੰਸਲਟੈਂਟ ਯੂਰੋਲੋਜਿਸਟ) ਹਰ ਮੰਗਲਵਾਰ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਉਣਗੇ। ਹਸਪਤਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਵਿਸ਼ੇਸ਼ ਓ.ਪੀ.ਡੀ. ਹਰ ਮੰਗਲਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਵਿਖੇ ਚੱਲੇਗੀ। ਇਸ ਦੌਰਾਨ ਗੁਰਦੇ, ਮਸਾਨੇ, ਪ੍ਰੋਸਟੇਟ ਅਤੇ ਪਿਸ਼ਾਬ ਦੀ ਨਲੀ ਨਾਲ ਸਬੰਧਿਤ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ ਜਾਵੇਗਾ। ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਕਈ ਵਾਰ ਗੁਰਦੇ ਅਤੇ ਪਿਸ਼ਾਬ ਨਾਲ ਸਬੰਧਿਤ ਬਿਮਾਰੀਆਂ ਦੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਇਲਾਜ ਲਈ ਅੰਮ੍ਰਿਤਸਰ, ਲੁਧਿਆਣਾ ਜਾਂ ਹੋਰ ਵੱਡੇ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਖ਼ਰਚ ਹੁੰਦੇ ਹਨ। ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਹਸਪਤਾਲ ਵਲੋਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਦੀਆਂ ਸੇਵਾਵਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਬੰਧਨ ਦਾ ਯਤਨ ਹੈ ਕਿ ਮਰੀਜ਼ਾਂ ਨੂੰ ਬਿਹਤਰ ਮਾਹਿਰ ਇਲਾਜ ਕਿਫ਼ਾਇਤੀ ਦਰਾਂ ’ਤੇ ਮਿਲੇ ਅਤੇ ਕਿਸੇ ਵੀ ਵਿਅਕਤੀ ਨੂੰ ਸਿਰਫ਼ ਮਾਹਿਰ ਡਾਕਟਰ ਦੀ ਉਪਲਬਧਤਾ ਨਾ ਹੋਣ ਕਾਰਨ ਇਲਾਜ ਲਈ ਦੂਰ ਜਾਣਾ ਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਅੱਜ ਬਜ਼ੁਰਗ ਨਾਗਰਿਕ ਆਪਣੇ-ਆਪ ਨੂੰ ਘਰਾਂ ਤੋਂ ਬਾਹਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ-ਐੱਸ.ਕੇ. ਅਰੋੜਾ ਅਗਲੀ ਖ਼ਬਰ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਲੇਖ ਲੇਖਣ ਅਤੇ ਕੁਇਜ਼ ਮੁਕਾਬਲ...
Ad Position 24