18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅੱਜ ਬਜ਼ੁਰਗ ਨਾਗਰਿਕ ਆਪਣੇ-ਆਪ ਨੂੰ ਘਰਾਂ ਤੋਂ ਬਾਹਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ-ਐੱਸ.ਕੇ. ਅਰੋੜਾ

ਫ਼ਿਰੋਜ਼ਪੁਰ,18 ਨਵੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਚਿੰਤਾ ਦਾ ਵਿਸ਼ਾ ਸਾਹਮਣੇ ਆਇਆ ਹੈ। ਪਿਛਲੇ ਦਿਨੀ ਸਾਰਾਗੜ੍ਹੀ ਨੇੜੇ ਆਪਣੀ ਪਤਨੀ ਨੂੰ ਡਾਕਟਰ ਕੋਲ ਦਵਾਈ ਦਿਵਾਉਣ ਲਈ ਜਾ ਰਹੇ ਇਕ ਬਜ਼ੁਰਗ ਜੋੜੇ ਨਾਲ ਲੁੱਟ-ਖੋਹ ਦੀ ਘਟਨਾ ਵਾਪਰੀ ਸੀ, ਜਿਸ ਵਿਚ ਪਿੱਛੋਂ ਆਏ ਅਣਪਛਾਤੇ ਲੁਟੇਰੇ ਔਰਤ ਦੇ ਦੋਵਾਂ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ ਸਨ।

Ad Position 21
No active advertisement
ਸਥਾਨਕ ਨਿਵਾਸੀ ਅਤੇ ਸੀਨੀਅਰ ਸਿਟੀਜ਼ਨ ਐੱਸ.ਕੇ. ਅਰੋੜਾ। ਅਜੀਤ ਤਸਵੀਰ 19-11-2026
ਫ਼ਿਰੋਜ਼ਪੁਰ,18 ਨਵੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਚਿੰਤਾ ਦਾ ਵਿਸ਼ਾ ਸਾਹਮਣੇ ਆਇਆ ਹੈ। ਪਿਛਲੇ ਦਿਨੀ ਸਾਰਾਗੜ੍ਹੀ ਨੇੜੇ ਆਪਣੀ ਪਤਨੀ ਨੂੰ ਡਾਕਟਰ ਕੋਲ ਦਵਾਈ ਦਿਵਾਉਣ ਲਈ ਜਾ ਰਹੇ ਇਕ ਬਜ਼ੁਰਗ ਜੋੜੇ ਨਾਲ ਲੁੱਟ-ਖੋਹ ਦੀ ਘਟਨਾ ਵਾਪਰੀ ਸੀ, ਜਿਸ ਵਿਚ ਪਿੱਛੋਂ ਆਏ ਅਣਪਛਾਤੇ ਲੁਟੇਰੇ ਔਰਤ ਦੇ ਦੋਵਾਂ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ ਸਨ। ਇਸ ਮਾਮਲੇ ਵਿਚ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਕੀਤੇ ਜਾਣ ਦੇ ਬਾਵਜੂਦ ਲੰਮਾ ਸਮਾਂ ਬੀਤ ਜਾਣ ’ਤੇ ਵੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਸਥਾਨਕ ਨਿਵਾਸੀ ਅਤੇ ਸੀਨੀਅਰ ਸਿਟੀਜ਼ਨ ਐੱਸ.ਕੇ. ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਊਸ਼ਾ ਅਰੋੜਾ ਨਾਲ ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਪਤਨੀ ਨੂੰ ਦਵਾਈ ਦਿਵਾਉਣ ਲਈ ਡਾਕਟਰ ਕੋਲ ਲੈ ਕੇ ਜਾ ਰਹੇ ਸਨ। ਅਚਾਨਕ ਵਾਪਰੀ ਇਸ ਘਟਨਾ ਕਾਰਨ ਉਨ੍ਹਾਂ ਦੀ ਪਤਨੀ ਨੂੰ ਮਾਨਸਿਕ ਤੌਰ ’ਤੇ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੀੜਤ ਐੱਸ.ਕੇ. ਅਰੋੜਾ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਫ਼ਿਰੋਜ਼ਪੁਰ ਕੈਂਟ ਵਿਖੇ 2 ਅਕਤੂਬਰ 2026 ਨੂੰ ਐੱਫ.ਆਈ.ਆਰ. ਨੰਬਰ 178 ਦਰਜ ਕਰਵਾਈ ਗਈ ਸੀ ਪਰ ਉਨ੍ਹਾਂ ਅਨੁਸਾਰ ਐੱਫ.ਆਈ.ਆਰ. ਦਰਜ ਹੋਣ ਤੋਂ ਡੇਢ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ । ਉਨ੍ਹਾਂ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਬਜ਼ੁਰਗ ਨਾਗਰਿਕ ਆਪਣੇ ਆਪ ਨੂੰ ਘਰਾਂ ਤੋਂ ਬਾਹਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਲੁਟੇਰਿਆਂ ਵਲੋਂ ਸ਼ਰੇਆਮ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਖ਼ਾਸ ਕਰਕੇ ਸੀਨੀਅਰ ਸਿਟੀਜ਼ਨਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਉਣਾ ਹੋਰ ਵੀ ਚਿੰਤਾਜਨਕ ਹੈ। ਉਨ੍ਹਾਂ ਮਾਨਯੋਗ ਐੱਸ.ਐੱਸ.ਪੀ. ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ, ਅਣਪਛਾਤੇ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਖੋਹੀਆਂ ਗਈਆਂ ਸੋਨੇ ਦੀਆਂ ਵਾਲੀਆਂ ਬਰਾਮਦ ਕਰਵਾ ਕੇ ਉਨ੍ਹਾਂ ਦੀ ਪਤਨੀ ਨੂੰ ਵਾਪਸ ਦਿਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ 1 ਘੰਟਾ 22 ਮਿੰਟ ’ਚ ਰੇਸ ਪੂਰੀ ਕਰਕੇ ਹਾਸਿਲ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਹਸਪਤਾਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਵਿਸ਼ੇਸ਼ ਯੂਰੋਲੋਜੀ ਓ.ਪੀ.ਡੀ. ਹਰ ਮੰਗਲਵਾਰ ਗੁਰਦ...
Ad Position 24