18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੇਂਦਰੀ ਜੇਲ੍ਹ ਬਠਿੰਡਾ ’ਚੋਂ ਕੈਦੀ ਪਾਸੋਂ ਸਿੰਮ ਕਾਰਡ ਤੇ ਨਾਬਾਲਗ ਪਾਸੋਂ ਹੈਰੋਇਨ ਬਰਾਮਦ

ਬਠਿੰਡਾ, 18 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਮੁਹਿੰਮ ਦੌਰਾਨ ਇਕ ਕੈਦੀ ਪਾਸੋਂ ਏਅਰਟੈੱਲ ਕੰਪਨੀ ਦਾ ਸਿੰਮ ਕਾਰਡ ਅਤੇ ਇਕ ਨਾਬਾਲਗ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਥਾਣਾ ਕੈਂਟ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਬਠਿੰਡਾ, 18 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਮੁਹਿੰਮ ਦੌਰਾਨ ਇਕ ਕੈਦੀ ਪਾਸੋਂ ਏਅਰਟੈੱਲ ਕੰਪਨੀ ਦਾ ਸਿੰਮ ਕਾਰਡ ਅਤੇ ਇਕ ਨਾਬਾਲਗ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਥਾਣਾ ਕੈਂਟ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਮਲ ਸਿੰਘ ਦੀ ਨਿਗਰਾਨੀ ਹੇਠ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਕੈਦੀ ਅਮਨਦੀਪ ਸਿੰਘ ਉਰਫ਼ ਮਿੱਠੀ ਵਾਸੀ ਬਠਿੰਡਾ ਦੀ ਤਲਾਸ਼ੀ ਲੈਣ ‘ਤੇ ਉਸ ਪਾਸੋਂ ਏਅਰਟੈੱਲ ਕੰਪਨੀ ਦਾ ਸਿੰਮ ਕਾਰਡ ਬਰਾਮਦ ਹੋਇਆ। ਇਸ ਸਬੰਧੀ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਦਕਿ ਮਾਮਲੇ ਵਿਚ ਗ੍ਰਿਫ਼ਤਾਰੀ ਬਾਕੀ ਹੈ। ਦੂਜੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਨਾਬਾਲਗ ਅਦਿੱਤਿਆ ਮਿੱਤਲ ਵਾਸੀ ਠਾਕੁਰੀ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਇਸ ਸਬੰਧੀ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਵਾਨੀ ਸੰਭਾਲ ਸਾਈਕਲ ਯਾਤਰਾ ਮਹਿਰਾਜ ਪੁੱਜੀ ਅਗਲੀ ਖ਼ਬਰ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਰਾਹੁਲ ਦੀ ਪੰਜਾਬੀ ਯੂਨੀਵਰਸਿਟੀ ਦੀ ਕ੍ਰਿਕਟ ਟੀਮ ’ਚ ਚੋਣ
Ad Position 24