18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੁਲਿਸ ਨੇ ਚੋਰੀ ਹੋਈ ਇਲੈਕਟ੍ਰਿਕ ਸਕੂਟਰੀ ਲੱਭ ਕੇ ਮਾਲਕ ਦੇ ਹਵਾਲੇ ਕੀਤੀ ਦਾਣਾ ਮੰਡੀ ਵਿਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਾਵਾਰਸ ਖੜ੍ਹੀ ਸੀ ਸਕੂਟਰੀ, ਪੁਲਿਸ ਦੀ ਜਾਂਚ ਮਗਰੋਂ ਹੋਈ ਪਛਾਣ

ਬਠਿੰਡਾ 18 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਕ ਹੋਰ ਸ਼ਲਾਘਾਯੋਗ ਕਾਰਵਾਈ ਸਾਹਮਣੇ ਆਈ ਹੈ। ਪੁਲਿਸ ਨੇ ਚੋਰੀ ਹੋਈ ਇਕ ਇਲੈਕਟ੍ਰਿਕ ਸਕੂਟਰੀ ਲੱਭ ਕੇ ਉਸ ਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤੀ।

Ad Position 21
No active advertisement
ਗੁੰਮ ਹੋਈ ਸਕੂਟਰੀ ਪੁਲਿਸ ਪਾਰਟੀ ਵਲੋਂ ਮਾਲਕ ਦੇ ਹਵਾਲੇ ਕਰਨ ਮੌਕੇ ਦੀ ਤਸਵੀਰ। ਅਜੀਤ ਤਸਵੀਰ 19-11-2026
ਬਠਿੰਡਾ 18 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਕ ਹੋਰ ਸ਼ਲਾਘਾਯੋਗ ਕਾਰਵਾਈ ਸਾਹਮਣੇ ਆਈ ਹੈ। ਪੁਲਿਸ ਨੇ ਚੋਰੀ ਹੋਈ ਇਕ ਇਲੈਕਟ੍ਰਿਕ ਸਕੂਟਰੀ ਲੱਭ ਕੇ ਉਸ ਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤੀ। ਪੁਲਿਸ ਦੀ ਇਸ ਕਾਰਵਾਈ ਨਾਲ ਜਿੱਥੇ ਸਕੂਟਰੀ ਮਾਲਕ ਨੂੰ ਰਾਹਤ ਮਿਲੀ ਹੈ, ਉੱਥੇ ਹੀ ਪੁਲਿਸ ਮੁਲਾਜ਼ਮਾਂ ਦੀ ਇਮਾਨਦਾਰੀ ਤੇ ਸਰਗਰਮੀ ਦੀ ਵੀ ਸ਼ਲਾਘਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੀ ਦਾਣਾ ਮੰਡੀ ਵਿਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਇਕ ਇਲੈਕਟ੍ਰਿਕ ਸਕੂਟਰੀ ਲਾਵਾਰਸ ਹਾਲਤ ਵਿਚ ਖੜ੍ਹੀ ਸੀ। ਇਸ ਸਬੰਧੀ ਇਕ ਚੌਕੀਦਾਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਮੰਡੀ ਵਿਚ ਇਕ ਸਕੂਟਰੀ ਕਈ ਦਿਨਾਂ ਤੋਂ ਖੜ੍ਹੀ ਹੈ ਅਤੇ ਇਸ ਦਾ ਕੋਈ ਦਾਅਵੇਦਾਰ ਸਾਹਮਣੇ ਨਹੀਂ ਆ ਰਿਹਾ। ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਕੂਟਰੀ ਦੀ ਜਾਂਚ ਪੜਤਾਲ ਸ਼ੁਰੂ ਕੀਤੀ। ਜਾਂਚ ਦੌਰਾਨ ਸਕੂਟਰੀ ਦੇ ਅਸਲ ਮਾਲਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ਬਠਿੰਡਾ ਵਜੋਂ ਹੋਈ। ਇਸ ਤੋਂ ਬਾਅਦ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕਰਦਿਆਂ ਸਕੂਟਰੀ ਉਸ ਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤੀ ਗਈ। ਸੁਖਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਇਲੈਕਟ੍ਰਿਕ ਸਕੂਟਰੀ 15 ਨਵੰਬਰ ਨੂੰ ਉਸ ਦੇ ਘਰ ਦੇ ਗੇਟ ਤੋਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਈ ਗਈ ਸੀ। ਸਕੂਟਰੀ ਵਾਪਸ ਮਿਲਣ @ ਤੇ ਉਸ ਨੇ ਬਠਿੰਡਾ ਪੁਲਿਸ ਦਾ ਧੰਨਵਾਦ ਕੀਤਾ। ਇਸ ਪੂਰੀ ਕਾਰਵਾਈ ਵਿਚ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ, ਹਾਕਮ ਸਿੰਘ, ਪਰਮਜੀਤ ਸਿੰਘ ਤੇ ਵਿਕਾਸ ਕੁਮਾਰ ਦੀ ਅਹਿਮ ਭੂਮਿਕਾ ਰਹੀ।
Ad Position 22
No active advertisement
ਪਿਛਲੀ ਖ਼ਬਰ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੈਸਲਮੇਰ ਤੇ ਬੀਕਾਨੇਰ ਦਾ ਟੂਰ ਲਗਾਇਆ ਅਗਲੀ ਖ਼ਬਰ ਕਣਕ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਮੁਕੰਮਲ, ਪਿਛੇਤੀ ਬਿਜਾਈ ਲਈ ਖੇਤ ਤਿਆਰ ਕਰਨ ’ਚ ਜੁਟੇ ਕਿਸਾਨ
Ad Position 24