19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਫ਼ਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਦੀ ਟਿਕਟ ਲਈ ਵਿਜੇ ਕੁਮਾਰ ਕਾਇਤ ਨੇ ਠੋਕੀ ਦਾਅਵੇਦਾਰੀ 30 ਸਾਲਾਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਵਿਜੇ ਕੁਮਾਰ ਕਾਇਤ, 15 ਸਾਲਾਂ ਤੋਂ ਲਗਾਤਾਰ ਕੌਂਸਲਰ ਵਜੋਂ ਨਿਭਾ ਰਹੇ ਹਨ ਸੇਵਾਵਾਂ

ਤਲਵੰਡੀ ਭਾਈ, 19 ਨਵੰਬਰ (ਰਵਿੰਦਰ ਸਿੰਘ ਬਜਾਜ)-ਭਾਰਤੀ ਜਨਤਾ ਪਾਰਟੀ ਨਾਲ ਪਿਛਲੇ ਕਰੀਬ 30 ਸਾਲਾਂ ਤੋਂ ਜੁੜੇ ਹੋਏ ਅਤੇ ਲਗਾਤਾਰ 15 ਸਾਲਾਂ ਤੋਂ ਕੌਂਸਲਰ ਵਜੋਂ ਲੋਕਾਂ ਦੀ ਸੇਵਾ ਕਰ ਰਹੇ ਵਿਜੇ ਕੁਮਾਰ ਕਾਇਤ ਦਾ ਨਾਮ ਹੁਣ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ੁਮਾਰ ਹੋਣ ਲੱਗਾ ਹੈ। ਲੰਮੇ ਸਮੇਂ ਤੋਂ ਪਾਰਟੀ ਲਈ ਸਰਗਰਮ ਭੂਮਿਕਾ ਨਿਭਾਉਣ, ਸ਼ਹਿਰ ਅਤੇ ਇਲਾਕੇ ਵਿਚ ਆਪਣਾ ਆਧਾਰ ਮਜ਼ਬੂਤ ਕਰਨ ਕਾਰਨ ਉਨ੍ਹਾਂ ਦੀ ਦਾਅਵੇਦਾਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਹੋ ਰਹੀ ਹੈ।

Ad Position 21
No active advertisement
ਵਿਜੇ ਕੁਮਾਰ ਕਾਇਤ 20-11-2026
ਤਲਵੰਡੀ ਭਾਈ, 19 ਨਵੰਬਰ (ਰਵਿੰਦਰ ਸਿੰਘ ਬਜਾਜ)-ਭਾਰਤੀ ਜਨਤਾ ਪਾਰਟੀ ਨਾਲ ਪਿਛਲੇ ਕਰੀਬ 30 ਸਾਲਾਂ ਤੋਂ ਜੁੜੇ ਹੋਏ ਅਤੇ ਲਗਾਤਾਰ 15 ਸਾਲਾਂ ਤੋਂ ਕੌਂਸਲਰ ਵਜੋਂ ਲੋਕਾਂ ਦੀ ਸੇਵਾ ਕਰ ਰਹੇ ਵਿਜੇ ਕੁਮਾਰ ਕਾਇਤ ਦਾ ਨਾਮ ਹੁਣ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ੁਮਾਰ ਹੋਣ ਲੱਗਾ ਹੈ। ਲੰਮੇ ਸਮੇਂ ਤੋਂ ਪਾਰਟੀ ਲਈ ਸਰਗਰਮ ਭੂਮਿਕਾ ਨਿਭਾਉਣ, ਸ਼ਹਿਰ ਅਤੇ ਇਲਾਕੇ ਵਿਚ ਆਪਣਾ ਆਧਾਰ ਮਜ਼ਬੂਤ ਕਰਨ ਕਾਰਨ ਉਨ੍ਹਾਂ ਦੀ ਦਾਅਵੇਦਾਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਹੋ ਰਹੀ ਹੈ। ਵਿਜੇ ਕੁਮਾਰ ਕਾਇਤ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਹਾਕਿਆਂ ਤੋਂ ਭਾਜਪਾ ਨਾਲ ਜੁੜ ਕੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਤਲਵੰਡੀ ਭਾਈ ਸ਼ਹਿਰ ਦੇ ਦੋ ਵੱਖ-ਵੱਖ ਵਾਰਡਾਂ ਵਿਚੋਂ ਕੌਂਸਲਰ ਚੁਣੇ ਜਾ ਚੁੱਕੇ ਹਨ, ਜਦਕਿ ਇਕ ਵਾਰ ਉਨ੍ਹਾਂ ਵਲੋਂ ਅਸਤੀਫ਼ਾ ਵੀ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਇਤਿਹਾਸ ਵਿਚ ਕਿਸੇ ਹੋਰ ਕੌਂਸਲਰ ਵਲੋਂ ਦੋ ਵਾਰਡਾਂ ਵਿਚੋਂ ਜਿੱਤ ਦਰਜ ਕਰਨ ਦੀ ਇਹ ਵਿਸ਼ੇਸ਼ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਉਹ ਆਰ.ਐੱਸ.ਐੱਸ. ਵਿਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਸਮੇਂ-ਸਮੇਂ ’ਤੇ ਵੱਖ-ਵੱਖ ਸੈਮੀਨਾਰਾਂ ਅਤੇ ਪਾਰਟੀ ਗਤੀਵਿਧੀਆਂ ਵਿਚ ਭਾਗ ਲੈਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਵਿਚ ਸੇਵਾਵਾਂ ਨਿਭਾਉਣ ਦੌਰਾਨ ਵੀ ਉਨ੍ਹਾਂ ਨੇ ਆਪਣੀ ਸਾਫ਼-ਸੁਥਰੀ ਛਵੀ ਅਤੇ ਇਮਾਨਦਾਰੀ ਨੂੰ ਕਾਇਮ ਰੱਖਿਆ ਅਤੇ ਲੋਕਾਂ ਨਾਲ ਆਪਣਾ ਮਜ਼ਬੂਤ ਸੰਪਰਕ ਬਣਾਈ ਰੱਖਿਆ। ਵਿਜੇ ਕੁਮਾਰ ਕਾਇਤ ਨੇ ਕਿਹਾ ਕਿ ਕਿਸਾਨ ਅੰਦੋਲਨ ਸਮੇਤ ਵੱਖ-ਵੱਖ ਔਖੇ ਸਿਆਸੀ ਦੌਰਾ ਦੌਰਾਨ ਵੀ ਉਹ ਪਾਰਟੀ ਨਾਲ ਪੂਰੀ ਤਰ੍ਹਾਂ ਡਟੇ ਰਹੇ ਅਤੇ ਤਨ, ਮਨ ਅਤੇ ਧਨ ਨਾਲ ਭਾਜਪਾ ਦੀ ਮਜ਼ਬੂਤੀ ਲਈ ਯਤਨਸ਼ੀਲ ਰਹੇ। ਉਨ੍ਹਾਂ ਦੱਸਿਆ ਕਿ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸਵਰਗੀ ਕਮਲ ਸ਼ਰਮਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨੇ ਦਿਨ-ਰਾਤ ਪਾਰਟੀ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਤਲਵੰਡੀ ਭਾਈ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਦੇ ਆਧਾਰ ’ਤੇ ਉਹ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਚੋਣ ਲੜਨ ਦੇ ਇੱਛੁਕ ਹਨ। ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਦੀਆਂ ਪਿਛਲੀਆਂ ਸੇਵਾਵਾਂ ਅਤੇ ਲੋਕਾਂ ਨਾਲ ਜੁੜਾਅ ਨੂੰ ਦੇਖਦਿਆਂ ਉਨ੍ਹਾਂ ਨੂੰ ਉਮੀਦਵਾਰ ਬਣਨ ਦਾ ਮੌਕਾ ਦਿੰਦੀ ਹੈ ਤਾਂ ਉਹ ਪੂਰੀ ਮਿਹਨਤ ਨਾਲ ਚੋਣ ਮੈਦਾਨ ਵਿਚ ਉੱਤਰਨਗੇ ਅਤੇ ਇਹ ਸੀਟ ਪਾਰਟੀ ਦੀ ਝੋਲੀ ਪਾਉਣ ਲਈ ਹਰ ਸੰਭਵ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਦਿਖਾਇਆ ਖੇਡ ਹੁਨਰ
Ad Position 24