19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਪੱਧਰੀ ਸਬਜੈਕਟ ਫੇਅਰ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ ਹਰਮਨਜੋਤ ਸਿੰਘ ਅਤੇ ਜੈਵੀਰ ਸਿੰਘ ਨੇ ਪਹਿਲਾ, ਸੁਖਮਨ ਕੌਰ ਅਤੇ ਰਣਦੀਪ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ

ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਬਜੈਕਟ ਫੇਅਰ-2026 ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਛੇਵੀਂ ਜਮਾਤ ਦੇ ਵਿਦਿਆਰਥੀ ਹਰਮਨਜੋਤ ਸਿੰਘ ਅਤੇ ਜੈਵੀਰ ਸਿੰਘ ਨੇ ਆਪਣੇ ਮਾਡਲ ਦੀ ਬਿਹਤਰੀਨ ਪੇਸ਼ਕਾਰੀ ਸਦਕਾ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਮਨ ਕੌਰ ਅਤੇ ਰਣਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਜ਼ਿਲ੍ਹਾ ਪੱਧਰੀ ਸਬਜੈਕਟ ਫੇਅਰ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਮੇਲੇ ਦੇ ਪ੍ਰਬੰਧਕ ਅਤੇ ਸਕੂਲ ਮੁਖੀ। 20-11-2026
ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਬਜੈਕਟ ਫੇਅਰ-2026 ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਛੇਵੀਂ ਜਮਾਤ ਦੇ ਵਿਦਿਆਰਥੀ ਹਰਮਨਜੋਤ ਸਿੰਘ ਅਤੇ ਜੈਵੀਰ ਸਿੰਘ ਨੇ ਆਪਣੇ ਮਾਡਲ ਦੀ ਬਿਹਤਰੀਨ ਪੇਸ਼ਕਾਰੀ ਸਦਕਾ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਮਨ ਕੌਰ ਅਤੇ ਰਣਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਰਾਕੇਸ਼ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਬਲਾਕ ਸਤੀਏਵਾਲਾ ਦੇ ਨੋਡਲ ਅਫ਼ਸਰ ਰੁਪਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ ਅਤੇ ਪ੍ਰਵੀਨ ਬਾਲਾ ਹੈੱਡਮਿਸਟਰੈਸ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਗਾਈਡ ਅਧਿਆਪਕਾਂ ਲਖਵੰਤ ਸਿੰਘ, ਸੰਜੀਵ ਕੁਮਾਰ ਅਤੇ ਸਰੋਜ ਰਾਣੀ ਦੀ ਯੋਗ ਅਗਵਾਈ, ਮਿਹਨਤ ਅਤੇ ਸੁਚੱਜੀ ਤਿਆਰੀ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕ ਸੋਚ, ਵਿਸ਼ੇ ਦੀ ਸਮਝ ਅਤੇ ਕਾਬਲੀਅਤ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੀ ਹੈੱਡਮਿਸਟਰੈਸ ਪ੍ਰਵੀਨ ਬਾਲਾ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ, ਨਵੀਆਂ ਕਾਢਾਂ ਪ੍ਰਤੀ ਰੁਚੀ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕ ਹੁਨਰ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 22 ਨਵੰਬਰ ਤੇ 6 ਦਸੰਬਰ ਨੂੰ ਸਮੂਹ ਬੀ. ਐੱਲ. ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਪੰਜ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ, ਪੁਲਿਸ ਵਲੋਂ ਜਾਂਚ ਉਪਰੰਤ ਕਾਰਵਾਈ
Ad Position 24