19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

22 ਨਵੰਬਰ ਤੇ 6 ਦਸੰਬਰ ਨੂੰ ਸਮੂਹ ਬੀ. ਐੱਲ. ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ- ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 19 ਨਵੰਬਰ (ਸੁਖਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵਲੋਂ ਚਲਾਈ ਗਈ ਸਪੈਸ਼ਲ ਸਮਰੀ ਰਵੀਜ਼ਨ ਮੁਹਿੰਮ ਤਹਿਤ ਵਿਸ਼ੇਸ ਕੈਂਪ 22 ਨਵੰਬਰ ਅਤੇ 6 ਦਸੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਬੂਥਾਂ ’ਤੇ ਬੀ.

Ad Position 21
No active advertisement
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ 20-11-2026
ਫ਼ਿਰੋਜ਼ਪੁਰ, 19 ਨਵੰਬਰ (ਸੁਖਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵਲੋਂ ਚਲਾਈ ਗਈ ਸਪੈਸ਼ਲ ਸਮਰੀ ਰਵੀਜ਼ਨ ਮੁਹਿੰਮ ਤਹਿਤ ਵਿਸ਼ੇਸ ਕੈਂਪ 22 ਨਵੰਬਰ ਅਤੇ 6 ਦਸੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਬੂਥਾਂ ’ਤੇ ਬੀ.ਐਲ.ਉਜ਼. ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ । ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਸਿਖਾ ਸ਼ਰਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਪੈਸ਼ਲ ਸਮਰੀ ਰਵੀਜ਼ਨ 1.1.2027 ਤਹਿਤ ਵੋਟਰਾਂ ਦੀ ਸਹੂਲਤ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਚੋਣ ਹਲਕਿਆਂ ਵਿਚ ਬੀ.ਐਲ.ਓਜ਼ 22 ਨਵੰਬਰ ਅਤੇ 6 ਦਸੰਬਰ (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ| ਜ਼ਿਲ੍ਹਾ ਫਿਰੋਜ਼ਪੁਰ ਵਿਚ ਵਿਧਾਨ ਸਭਾ ਹਲਕਾ 75–ਜ਼ੀਰਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਜੀਰਾ ਹਨ। ਵਿਧਾਨ ਸਭਾ ਹਲਕਾ 76–ਫ਼ਿਰੋਜ਼ਪੁਰ ਸ਼ਹਿਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਹਨ। ਵਿਧਾਨ ਸਭਾ ਹਲਕਾ 77–ਫ਼ਿਰੋਜ਼ਪੁਰ ਦਿਹਾਤੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫ਼ਿਰੋਜ਼ਪੁਰ ਹਨ ਅਤੇ ਵਿਧਾਨ ਸਭਾ ਹਲਕਾ 78–ਗੁਰੂਹਰਸਹਾਏ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਗੁਰੂਹਰਸਹਾਏ ਹਨ। ਸਪੈਸ਼ਲ ਸਮਰੀ ਰਿਵੀਜ਼ਨ ਦੌਰਾਨ ਸਮੂਹ ਯੋਗ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟਰ ਸੂਚੀ ਵਿਚ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਰਾਹੀਂ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ। ਫਾਰਮ ਨੰਬਰ 6 ਨਵੀਂ ਵੋਟ ਬਣਵਾਉਣ ਲਈ ਜਿਨ੍ਹਾਂ ਯੋਗ ਨਾਗਰਿਕਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਆਨਲਾਈਨ ਪੋਰਟਲ ਜਾਂ ਮੋਬਾਇਲ ਐਪ ਦੁਆਰਾ ਜਾਂ ਆਫਲਾਈਨ ਭਰਕੇ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਫਾਰਮ ਨੰਬਰ 7 ਵੋਟ ਕਟਵਾਉਣ ਲਈ ਮ੍ਰਿਤਕ ਵੋਟਰਾਂ, ਡੁਪਲੀਕੇਟ ਵੋਟਾਂ ਜਾਂ ਨਿਯਮਾਂ ਅਨੁਸਾਰ ਹੋਰ ਯੋਗ ਆਧਾਰਾਂ ’ਤੇ ਵੋਟਰ ਸੂਚੀ ਵਿਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਰਾਹੀਂ ਬਿਨੈ-ਪੱਤਰ ਦਿੱਤਾ ਜਾ ਸਕਦਾ ਹੈ। ਫਾਰਮ ਨੰਬਰ 8 – ਸੋਧ, ਰਿਹਾਇਸ਼ ਬਦਲਣ ਅਤੇ ਈ.ਪੀ.ਆਈ.ਸੀ ਸਬੰਧੀ ਸੇਵਾਵਾਂ ਲਈ ਹੇਠ ਲਿਖੇ ਕੰਮਾਂ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਲਈ। ਰਿਹਾਇਸ਼ ਬਦਲਣ ਸਬੰਧੀ ਸੇਵਾਵਾਂ ਕਾਰਨ ਵੋਟ ਤਬਦੀਲ ਕਰਵਾਉਣ ਲਈ। ਕਿਸੇ ਵੀ ਕਿਸਮ ਦੀ ਜਾਣਕਾਰੀ, ਸਹਾਇਤਾ ਜਾਂ ਸੁਝਾਅ ਲਈ ਵੋਟਰ ਹੈਲਪਲਾਈਨ ਨੰਬਰ 1950 ’ ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ’ਚ ‘ਅਨੰਦਮਈ ਗਣਿਤ’ ਵਿਸ਼ੇ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਸਮਾਗਮ ਕਰਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਬਜੈਕਟ ਫੇਅਰ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ ਹਰਮਨ...
Ad Position 24