19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤਿੰਨ ਜਥੇਬੰਦੀਆਂ ਵਲੋਂ 21 ਨਵੰਬਰ ਨੂੰ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਦਿੱਤਾ ਜਾਵੇਗਾ ਧਰਨਾ ਮਜ਼ਦੂਰਾਂ ਨਾਲ ਹੋਈਆਂ ਕਥਿਤ ਵਧੀਕੀਆਂ ਅਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਲਿਆ ਫ਼ੈਸਲਾ, ਤਿੰਨ ਮਾਮਲਿਆਂ ਵਿਚ ਇਨਸਾਫ਼ ਦੀ ਕੀਤੀ ਮੰਗ

ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)–ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਅਤੇ ਕ੍ਰਾਂਤੀਕਾਰੀ ਕਿਸਾਨ ਮੋਰਚਾ (ਪੰਜਾਬ) ਵਲੋਂ 21 ਨਵੰਬਰ ਦਿਨ ਸ਼ਨੀਵਾਰ ਨੂੰ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਤਿੰਨਾਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਮਜ਼ਦੂਰ ਆਗੂ ਜੈਲ ਸਿੰਘ ਚੱਪਾੜਿੱਕੀ ਦੀ ਪ੍ਰਧਾਨਗੀ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 20-11-2026
ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)–ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਅਤੇ ਕ੍ਰਾਂਤੀਕਾਰੀ ਕਿਸਾਨ ਮੋਰਚਾ (ਪੰਜਾਬ) ਵਲੋਂ 21 ਨਵੰਬਰ ਦਿਨ ਸ਼ਨੀਵਾਰ ਨੂੰ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਤਿੰਨਾਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਮਜ਼ਦੂਰ ਆਗੂ ਜੈਲ ਸਿੰਘ ਚੱਪਾੜਿੱਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪਿੰਡ ਮਿਸ਼ਰੀਵਾਲਾ ਦੇ ਮਜ਼ਦੂਰ ਲਵਪ੍ਰੀਤ ਸਿੰਘ ਦੀ 1 ਸਤੰਬਰ 2026 ਨੂੰ ਕੁੱਟਮਾਰ ਕੀਤੀ ਗਈ ਸੀ ਅਤੇ ਜਾਤੀ ਸੂਚਕ ਗਾਲ੍ਹਾਂ ਕੱਢੀਆਂ ਗਈਆਂ ਸਨ। ਐਮ.ਐਲ.ਆਰ ਅਤੇ ਬਿਆਨ ਦਰਜ ਹੋਣ ਦੇ ਬਾਵਜੂਦ ਕਥਿਤ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸੇ ਤਰ੍ਹਾਂ ਪਿੰਡ ਗੁਦੰਡੀ ਦੇ ਮਜ਼ਦੂਰ ਜੰਗ ਸਿੰਘ ਅਤੇ ਉਸ ਦੇ ਪਰਿਵਾਰ ਵਿਰੁੱਧ ਦਰਜ ਐਫ.ਆਈ.ਆਰ ਨੂੰ ਆਗੂਆਂ ਨੇ ਝੂਠਾ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕੁਲਵੰਤ ਕੌਰ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿਚ ਵੀ ਕਾਰਵਾਈ ਨਾ ਹੋਣ ’ਤੇ ਰੋਸ ਪ੍ਰਗਟਾਇਆ। ਆਗੂਆਂ ਨੇ ਤੀਜੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਦਰਜ ਇਕ ਮਾਮਲੇ ਵਿਚ ਧਾਰਾ 326 ਤਹਿਤ ਕੇਸ ਦਰਜ ਹੋਣ ਦੇ ਬਾਵਜੂਦ ਪੁਲਿਸ ਵਲੋਂ ਅਦਾਲਤ ਵਿਚ ਚਲਾਨ ਪੇਸ਼ ਨਹੀਂ ਕੀਤਾ ਗਿਆ, ਜਿਸ ਕਾਰਨ ਮਾਮਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਵਾਰ-ਵਾਰ ਮਿਲਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ। ਜਥੇਬੰਦੀਆਂ ਦੇ ਆਗੂਆਂ ਨੇ ਇਨਸਾਫ਼ ਪਸੰਦ ਲੋਕਾਂ ਅਤੇ ਸਮੂਹ ਜਥੇਬੰਦੀਆਂ ਨੂੰ 21 ਨਵੰਬਰ ਦੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਫਮੀਟਿੰਗ ਵਿਚ ਜੈਲ ਸਿੰਘ ਚੱਪਾੜਿੱਕੀ, ਜਗਪਾਲ ਸਿੰਘ, ਲਵਪ੍ਰੀਤ ਸਿੰਘ ਮਿਸ਼ਰੀਵਾਲਾ, ਕੁਲਦੀਪ ਸਿੰਘ ਮੋਠਾਵਾਲਾ, ਇੰਦਰਜੀਤ ਕ੍ਰਾਂਤੀ, ਪ੍ਰਵੀਨ ਕੌਰ ਬਾਜੇਕੇ, ਗੁਰਮੀਤ ਸਿੰਘ ਪੋਜੋਕੇ, ਗੁਰਨਾਮ ਸਿੰਘ ਜੁਆਏ ਸਿੰਘ ਵਾਲਾ, ਸੁੱਚਾ ਸਿੰਘ ਚੱਕ ਪਾਲੇ ਕੇ, ਨਿਸ਼ਾਨ ਸਿੰਘ ਚੱਕ ਪਾਲੇ ਕੇ, ਗੁਰਨਾਮ ਸਿੰਘ ਤਰਿੰਡਾ, ਸੁਰਿੰਦਰ ਸਿੰਘ ਮੇਘਾ ਰਾਏ ਅਤੇ ਸੀਲੋ ਬਾਈ ਸਮੇਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਸੰਜੀਵ ਮਿੰਟੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਮਾਮਲਾ ਦਰਜ ਅਗਲੀ ਖ਼ਬਰ ਗਾਲ਼ੀ-ਗਲੋਚ ਕਰ ਕੇ ਕੁੱਟਮਾਰ ਕਰਨ ਅਤੇ ਨਕਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24