19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਾਬਾ ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਹਾੜੇ ਸਬੰਧੀ ਗੁਰੂਹਰਸਹਾਏ ’ਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਸ਼ਹਿਰ ਵਾਸੀਆਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਸਵਾਗਤ, 20 ਨਵੰਬਰ ਨੂੰ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਨਮ ਦਿਹਾੜਾ, ਰਾਤ 12 ਵਜੇ ਕੱਟਿਆ ਜਾਵੇਗਾ ਕੇਕ

ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)–ਗੁਰੂਹਰਸਹਾਏ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਖਾਟੂ ਸ਼ਿਆਮ ਮੰਦਰ ਸੇਵਾ ਸੋਸਾਇਟੀ ਵਲੋਂ ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਹਿਰ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਅਤੇ ਬਾਬਾ ਜੀ ਦੇ ਸ਼ਰਧਾਲੂਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-11-2026
ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)–ਗੁਰੂਹਰਸਹਾਏ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਖਾਟੂ ਸ਼ਿਆਮ ਮੰਦਰ ਸੇਵਾ ਸੋਸਾਇਟੀ ਵਲੋਂ ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਹਿਰ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਅਤੇ ਬਾਬਾ ਜੀ ਦੇ ਸ਼ਰਧਾਲੂਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦਾ ਸ਼ਹਿਰ ਵਿਚ ਥਾਂ-ਥਾਂ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ,ਤੁਸ਼ਾਰ ਵੋਹਰਾ, ਰਾਜਾ ਕੁਮਾਰ, ਆਰ.ਕੇ. ਚੌਧਰੀ ਕੌਂਸਲਰ ,ਕੁਲਦੀਪ ਸ਼ਰਮਾ, ਪਵਨ ਗੁਪਤਾ, ਰਕੇਸ਼ ਕੁਮਾਰ ਬੱਬੂ, ਸੁਰਿੰਦਰ ਕੁਮਾਰ ਲਾਟੂ, ਰਾਜੇਸ਼ ਗੁਪਤਾ, ਸੰਜੀਵ ਵੋਹਰਾ, ਅਸ਼ਵਨੀ ਧਮੀਜਾ, ਬਿੱਟੂ ਮਹੰਤ, ਮੁੱਖ ਸੇਵਾਦਾਰ ਸਨੀ ਚੁੱਘ ਨੇ ਦੱਸਿਆ ਕਿ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਸ਼ਹਿਰ ਵਿਚ ਇਹ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਹੈ।ਇਸ ਸ਼ੋਭਾ ਯਾਤਰਾ ਦੀ ਖ਼ਾਸ ਗੱਲ ਇਹ ਰਹੀ ਕਿ ਜਿਸ ਤਰ੍ਹਾਂ ਰਾਜਸਥਾਨ ਦੇ ਪ੍ਰਸਿੱਧ ਖਾਟੂ ਧਾਮ ਵਿਖੇ ਬਾਬਾ ਸ਼ਿਆਮ ਦੇ ਸ਼ਰਧਾਲੂ ਨੰਗੇ ਪੈਰੀਂ ਹੱਥਾਂ ਵਿਚ ਰੰਗ-ਬਿਰੰਗੇ ਨਿਸ਼ਾਨ ਅਤੇ ਝੰਡੇ ਲੈ ਕੇ ਬਾਬਾ ਜੀ ਦੇ ਦਰਬਾਰ ਵੱਲ ਵਧਦੇ ਹਨ, ਉਸੇ ਤਰ੍ਹਾਂ ਗੁਰੂਹਰਸਹਾਏ ਵਿਚ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਹੱਥਾਂ ਵਿਚ ਬਾਬਾ ਜੀ ਦੇ ਝੰਡੇ ਲੈ ਕੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਏ। ਇਸ ਦੌਰਾਨ ਸੰਗਤ ਵਲੋਂ ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦੇ ਜੈਕਾਰੇ ਵੀ ਲਗਾਏ ਗਏ, ਜਿਸ ਨਾਲ ਪੂਰਾ ਸ਼ਹਿਰ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਦੱਸਿਆ ਕਿ 20 ਨਵੰਬਰ ਨੂੰ ਰਾਤ 8 ਵਜੇ ਮੰਦਰ ਵਿਖੇ ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਰਾਤ 12 ਵਜੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਕੇਕ ਕੱਟਿਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਮੰਦਰ ਵਿਖੇ ਪਹੁੰਚ ਕੇ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋਣ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ, ਸਮਾਜ ਸੇਵੀ ਜੋਨੀ ਆਂਵਲਾ, ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ, ਕੌਂਸਲਰ ਹਰਮੀਤ ਸਿੰਘ ਅਮਨ ਦੁੱਗਲ, ਗੌਰਵ ਸਚਦੇਵਾ ਅਕਾਲੀ ਆਗੂ ,ਰਚਿਤ ਸੋਢੀ ਕੌਂਸਲਰ ,ਨੀਰਜ ਸਹਿਗਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਬੂੜ ਚੰਦ ਬਿੰਦਰਾ, ਮਦਨ ਮੋਹਨ ਕੰਧਾਰੀ, ਸਨੀ ਨਰੂਲਾ, ਮਨੀਸ਼ ਕਟਾਰੀਆ, ਪਵਨ ਨਰੂਲਾ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਜ਼ਿਲ੍ਹਾ ਕਚਹਿਰੀਆਂ ਦੀ ਪਾਰਕਿੰਗ ’ਚੋਂ ਲਾਇਸੰਸੀ ਰਿਵਾਲਵਰ ਚੋਰੀ, ਤਿੰਨ ਸਾਲ ਬਾਅਦ ਮਾਮਲਾ ਦਰਜ ਕਾਰ ਦਾ ਸ਼ੀਸ਼ਾ... ਅਗਲੀ ਖ਼ਬਰ ਜੀ.ਏ.ਵੀ. ਜੈਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ’ਚ ਮਾਰੀ ਬਾਜ਼ੀ ਯੋਗਾ ਅਤੇ ਅ...
Ad Position 24