20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਸ਼੍ਰੋਮਣੀ ਕਮੇਟੀ ਦੀ 11 ਮੈਂਬਰੀ ਅੰਤ੍ਰਿੰਗ ਕਮੇਟੀ ’ਚ ਸ਼ਾਮਿਲ

ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੋਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਪ੍ਰਧਾਨ ਚੁਣੇ ਗਏ। ਇਸ ਦੇ ਨਾਲ ਹੀ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਗੁਰੂਹਰਸਹਾਏ-ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

Ad Position 21
No active advertisement
ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ 21-11-2026
ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੋਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਪ੍ਰਧਾਨ ਚੁਣੇ ਗਏ। ਇਸ ਦੇ ਨਾਲ ਹੀ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਗੁਰੂਹਰਸਹਾਏ-ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਜਥੇਦਾਰ ਬਰਾੜ ਦੀ ਅੰਤ੍ਰਿੰਗ ਕਮੇਟੀ ਵਿਚ ਚੋਣ ਹੋਣ ਨਾਲ ਗੁਰੂਹਰਸਹਾਏ, ਜਲਾਲਾਬਾਦ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਲਈ ਮਾਣ ਵਾਲੀ ਗੱਲ ਦੱਸਦਿਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਬਰਾੜ ਪਰਿਵਾਰ ਨੂੰ ਵਧਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਧਾਰਮਿਕ ਆਗੂਆਂ ਨੇ ਕਿਹਾ ਕਿ ਜਥੇਦਾਰ ਦਰਸ਼ਨ ਸਿੰਘ ਬਰਾੜ ਲੰਮੇ ਸਮੇਂ ਤੋਂ ਗੁਰੂਹਰਸਹਾਏ-ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਹ ਇਲਾਕੇ ਦੀਆਂ ਧਾਰਮਿਕ ਸੰਸਥਾਵਾਂ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਯੋਗਦਾਨ ਪਾਉਂਦੇ ਰਹੇ ਹਨ। ਇਲਾਕੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਅਤੇ ਸੰਗਤਾਂ ਦੀਆਂ ਲੋੜਾਂ ਪ੍ਰਤੀ ਵੀ ਉਨ੍ਹਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਹੈ। ਇਲਾਕੇ ਦੇ ਲੋਕਾਂ ਨੇ ਆਸ ਪ੍ਰਗਟਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸਿੱਖ ਪੰਥ ਅਤੇ ਧਾਰਮਿਕ ਸੰਸਥਾਵਾਂ ਦੀ ਸੇਵਾ ਵਿਚ ਹੋਰ ਵਧੇਰੇ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜਗੀਰ ਸਿੰਘ ਸੇਖੋਂ ਵਲੋਂ ਮੱਖੂ ਸ਼ਹਿਰ ਦੀ ਮੁੱਖ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਐਡ. ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਮਾਤਾ ਸਾਹਿਬ ਕੌਰ ਕਾਲਜ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
Ad Position 24