ਜਗੀਰ ਸਿੰਘ ਸੇਖੋਂ ਵਲੋਂ ਮੱਖੂ ਸ਼ਹਿਰ ਦੀ ਮੁੱਖ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ
ਮੱਖੂ, 20 ਨਵੰਬਰ (ਵਰਿੰਦਰ ਮਨਚੰਦਾ)-ਮੱਖੂ ਸ਼ਹਿਰ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਮੁੱਖ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਮੋਗਾ-ਮੱਖੂ ਰੋਡ ਤੋਂ ਸ਼ਹਿਰ ਵੱਲ ਆਉਂਦੀ ਇਸ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜਗੀਰ ਸਿੰਘ ਸੇਖੋਂ ਵਲੋਂ ਕਰਵਾਈ ਗਈ।
ਮੱਖੂ, 20 ਨਵੰਬਰ (ਵਰਿੰਦਰ ਮਨਚੰਦਾ)-ਮੱਖੂ ਸ਼ਹਿਰ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਮੁੱਖ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਮੋਗਾ-ਮੱਖੂ ਰੋਡ ਤੋਂ ਸ਼ਹਿਰ ਵੱਲ ਆਉਂਦੀ ਇਸ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜਗੀਰ ਸਿੰਘ ਸੇਖੋਂ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਸੜਕ ਮੱਖੂ ਰੇਲਵੇ ਫਾਟਕ ਤੋਂ ਸ਼ੁਰੂ ਹੋ ਕੇ ਡਾ.ਰਣਜੀਤ ਸਿੰਘ ਚੌਂਕ ਅਤੇ ਰੇਲਵੇ ਰੋਡ ਰਾਹੀਂ ਹੁੰਦੀ ਹੋਈ ਜ਼ੀਰਾ ਰੋਡ ਮੱਖੂ ਤੱਕ ਜਾਵੇਗੀ। ਸੜਕ ਦੀ ਹਾਲਤ ਲੰਮੇ ਸਮੇਂ ਤੋਂ ਖ਼ਰਾਬ ਹੋਣ ਕਾਰਨ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। (ਬਾਕੀ ਸਫ਼ਾ 6 ’ਤੇ)