ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ
100 ਗ੍ਰਾਮ ਹੈਰੋਇਨ ਅਤੇ 1 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ.
ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਅਤੇ 1 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕੱਦਮਾ ਨੰਬਰ 204, ਮਿਤੀ 19 ਨਵੰਬਰ 2026 ਨੂੰ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21/61/85 ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਕਾਰਵਾਈ ਸਬੰਧੀ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਬੋਹੜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਾਈਟਾਂ ਵਾਲਾ ਚੌਕ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਵਿਸ਼ਾਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਰੱਤਾ ਖੇੜਾ, ਜ਼ਿਲ੍ਹਾ ਫ਼ਾਜ਼ਿਲਕਾ, ਹਾਲ ਵਾਸੀ ਬਸਤੀ ਬਾਗ ਵਾਲੀ, ਫ਼ਿਰੋਜ਼ਪੁਰ ਸ਼ਹਿਰ ਅਤੇ ਰਾਮਦਿਆ ਉਰਫ਼ ਜੁੰਡੀ ਪੁੱਤਰ ਜਬਰ ਸਿੰਘ ਵਾਸੀ ਪਿੰਡ ਨਿਗਧੂ, ਜ਼ਿਲ੍ਹਾ ਕਰਨਾਲ (ਹਰਿਆਣਾ), ਹੈਰੋਇਨ ਵੇਚਣ ਦਾ ਕੰਮ ਕਰਦੇ ਹਨ। ਦੋਵੇਂ ਸ਼ਮਸ਼ਾਨਘਾਟ ਰੋਡ, ਫ਼ਿਰੋਜ਼ਪੁਰ ਕੈਂਟ ਵਿਖੇ ਕਾਲੇ ਰੰਗ ਦੀ ਕਿੱਟ ਲੈ ਕੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 1 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।