20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਨਗਰ ਕੀਰਤਨ ਸਜਾਇਆ

ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਮਤਿ ਪ੍ਰਚਾਰ ਕੇਂਦਰ ਗੁਰੂਹਰਸਹਾਏ ਵਲੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਮੁੱਚਾ ਸ਼ਹਿਰ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਮਤਿ ਪ੍ਰਚਾਰ ਕੇਂਦਰ ਗੁਰੂਹਰਸਹਾਏ ਵਲੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਮੁੱਚਾ ਸ਼ਹਿਰ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਆਸਥਾ ਹਸਪਤਾਲ ਦੇ ਨਾਲ ਸਥਿਤ ਗੁਰਦੁਆਰਾ ਗੁਰਮਤਿ ਪ੍ਰਚਾਰ ਕੇਂਦਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਇਸ ਮੌਕੇ ਸੁੰਦਰ ਢੰਗ ਨਾਲ ਫੁੱਲਾਂ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਗੁਰਮਤਿ ਪ੍ਰਚਾਰ ਕੇਂਦਰ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਸਜਾਏ ਗਏ ਅਤੇ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਭਾਈ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਭਾਈ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰਮਤਿ ਪ੍ਰਚਾਰ ਕੇਂਦਰ ਵਲੋਂ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਮਰਸਤਾ ਸੰਕਲਪ ਯਾਤਰਾ ਦਾ ਜ਼ੀਰਾ ਪੁੱਜਣ ’ਤੇ ਭਾਜਪਾ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 6... ਅਗਲੀ ਖ਼ਬਰ ਨਵੇਂ ਨੋਟਾਂ ਦੀ ਕਥਿਤ ਕਾਲਾਬਾਜ਼ਾਰੀ ਦੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ
Ad Position 24