20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਭਾਰੀ ਬਹੁਮਤ ਨਾਲ ਸੱਤਾ ’ਚ ਵਾਪਸੀ ਕਰੇਗਾ- ਅਕਾਲੀ ਆਗੂ

ਮੱਖੂ, 20 ਨਵੰਬਰ (ਵਰਿੰਦਰ ਮਨਚੰਦਾ)-ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਡਾ. ਤਰਸੇਮ ਸਿੰਘ ਚੱਕ ਮਰਹਾਣਾ, ਕੁਲਦੀਪ ਸਿੰਘ ਬਾਹਰਵਾਲੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਵਿਸ਼ਾਲ ਠੁਕਰਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸੱਤਾ ਵਿਚ ਵਾਪਸੀ ਕਰੇਗਾ।

Ad Position 21
No active advertisement
ਅਜੀਤ ਡੈਸਕ 21-11-2026

ਮੱਖੂ, 20 ਨਵੰਬਰ (ਵਰਿੰਦਰ ਮਨਚੰਦਾ)-ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਡਾ.ਤਰਸੇਮ ਸਿੰਘ ਚੱਕ ਮਰਹਾਣਾ, ਕੁਲਦੀਪ ਸਿੰਘ ਬਾਹਰਵਾਲੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਵਿਸ਼ਾਲ ਠੁਕਰਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸੱਤਾ ਵਿਚ ਵਾਪਸੀ ਕਰੇਗਾ। ਅਕਾਲੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਵਿਚ ਆਈ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਅਤੇ ਲੋਕ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣਾ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਸਮੇਤ ਪੂਰੇ ਪੰਜਾਬ ਦੇ ਲੋਕ ਹੁਣ ਸੁਖਬੀਰ ਸਿੰਘ ਬਾਦਲ ਵਰਗੀ ਤਜਰਬੇਕਾਰ ਅਤੇ ਦੂਰ-ਅੰਦੇਸ਼ ਲੀਡਰਸ਼ਿਪ ਨੂੰ ਸੂਬੇ ਦੀ ਵਾਗਡੋਰ ਸੌਂਪਣਾ ਚਾਹੁੰਦੇ ਹਨ। ਆਗੂਆਂ ਅਨੁਸਾਰ ਲੋਕ ਮੌਜੂਦਾ ਸਰਕਾਰ ਦੇ ਕਾਰਜਕਾਲ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ, ਵੱਧ ਰਹੇ ਅਪਰਾਧਿਕ ਮਾਮਲਿਆਂ ਅਤੇ ਗੈਂਗਸਟਰਵਾਦ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ। ਅੰਤ ਵਿਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ।

Ad Position 22
No active advertisement
ਪਿਛਲੀ ਖ਼ਬਰ ਪਿੰਡ ਬੋਤੀਆਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ’ਤੇ ਤਿੰਨ ਵਾਹਨਾਂ ਵਿਚ ਟੱਕਰ
Ad Position 24