20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿਹਤ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਦੀ ਤਿਆਰੀ ਸਮੇਂ ਕੱਚ ਦੀਆਂ ਚੂੜੀਆਂ ਅਤੇ ਨੇਲ ਪਾਲਿਸ਼ ਦੀ ਵਰਤੋਂ ਨਾ ਕਰਨ...

ਉਨ੍ਹਾਂ ਦੇ ਬਰੀਕ ਟੁਕੜੇ ਆਟੇ, ਸਬਜ਼ੀਆਂ ਜਾਂ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿਚ ਡਿੱਗ ਸਕਦੇ ਹਨ, ਜਿਸ ਨਾਲ ਭੋਜਨ ਦੂਸ਼ਿਤ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਜਿਹਾ ਭੋਜਨ ਬੱਚਿਆਂ ਦੀ ਸਿਹਤ ਲਈ ਗੰਭੀਰ ਨੁਕਸਾਨਦੇਹ ਸਾਬਤ ਹੋ ਸਕਦਾ ਹੈ ਅਤੇ ਕੱਚ ਦੇ ਟੁਕੜਿਆਂ ਕਾਰਨ ਮੂੰਹ, ਗਲੇ ਅਤੇ ਪਾਚਨ ਪ੍ਰਣਾਲੀ ਵਿਚ ਸੱਟਾਂ ਲੱਗਣ ਦਾ ਖ਼ਦਸ਼ਾ ਵੀ ਰਹਿੰਦਾ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 21-11-2026
ਉਨ੍ਹਾਂ ਦੇ ਬਰੀਕ ਟੁਕੜੇ ਆਟੇ, ਸਬਜ਼ੀਆਂ ਜਾਂ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿਚ ਡਿੱਗ ਸਕਦੇ ਹਨ, ਜਿਸ ਨਾਲ ਭੋਜਨ ਦੂਸ਼ਿਤ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਜਿਹਾ ਭੋਜਨ ਬੱਚਿਆਂ ਦੀ ਸਿਹਤ ਲਈ ਗੰਭੀਰ ਨੁਕਸਾਨਦੇਹ ਸਾਬਤ ਹੋ ਸਕਦਾ ਹੈ ਅਤੇ ਕੱਚ ਦੇ ਟੁਕੜਿਆਂ ਕਾਰਨ ਮੂੰਹ, ਗਲੇ ਅਤੇ ਪਾਚਨ ਪ੍ਰਣਾਲੀ ਵਿਚ ਸੱਟਾਂ ਲੱਗਣ ਦਾ ਖ਼ਦਸ਼ਾ ਵੀ ਰਹਿੰਦਾ ਹੈ। ਇਸੇ ਤਰ੍ਹਾਂ ਨੇਲ ਪਾਲਿਸ਼ ਦੇ ਕਣ ਖਾਣੇ ਵਿਚ ਡਿੱਗਣ ਨਾਲ ਵੀ ਭੋਜਨ ਦੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਰਸੋਈ ਕਰਮਚਾਰੀਆਂ ਨੂੰ ਨਹੁੰ ਛੋਟੇ ਅਤੇ ਸਾਫ਼ ਰੱਖਣ ਦੇ ਨਾਲ ਖਾਣਾ ਬਣਾਉਣ ਤੋਂ ਪਹਿਲਾਂ ਅਤੇ ਬਾਅਦ ਵਿਚ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਦੀ ਹਦਾਇਤ ਕੀਤੀ ਗਈ ਹੈ। ਫੂਡ ਸੇਫ਼ਟੀ ਵਿਭਾਗ ਨੇ ਸਕੂਲ ਮੁਖੀਆਂ ਅਤੇ ਮਿਡ-ਡੇ-ਮੀਲ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਖਾਣਾ ਤਿਆਰ ਕਰਨ ਵਾਲੇ ਕਰਮਚਾਰੀਆਂ ਵਲੋਂ ਸਾਫ਼ ਐਪਰਨ, ਸਿਰ ਢੱਕਣ ਲਈ ਕੈਪ ਅਤੇ ਲੋੜ ਅਨੁਸਾਰ ਸੁਰੱਖਿਅਤ ਦਸਤਾਨਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਆਟਾ ਗੁੰਨ੍ਹਣ, ਸਬਜ਼ੀਆਂ ਤਿਆਰ ਕਰਨ ਅਤੇ ਖਾਣਾ ਪਕਾਉਣ ਸਮੇਂ ਨਿੱਜੀ ਸਵੱਛਤਾ ਦਾ ਖ਼ਾਸ ਧਿਆਨ ਰੱਖਿਆ ਜਾਵੇ। ਰਸੋਈ, ਖਾਣਾ ਬਣਾਉਣ ਵਾਲੇ ਭਾਂਡਿਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਨਿਯਮਤ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ ਨੇ ਸਪਸ਼ਟ ਕੀਤਾ ਕਿ ਸਕੂਲੀ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਮਿਡ-ਡੇ-ਮੀਲ ਪੌਸ਼ਟਿਕ ਹੋਣ ਦੇ ਨਾਲ-ਨਾਲ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸਾਫ਼-ਸੁਥਰਾ ਹੋਣਾ ਵੀ ਲਾਜ਼ਮੀ ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬੱਚਿਆਂ ਦੀ ਸਿਹਤ ਲਈ ਖ਼ਤਰਾ ਬਣ ਸਕਦੀ ਹੈ। ਇਸ ਲਈ ਸਮੂਹ ਸਕੂਲ ਮੁਖੀਆਂ ਅਤੇ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਕਰਮਚਾਰੀਆਂ ਨੂੰ ਜਾਰੀ ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮਠਿਆਈਆਂ ਦੇ ਡੱਬੇ ਦਾ ਭਾਰ ਮਠਿਆਈ ਵਿਚ ਜੋੜ ਕੇ ਪੈਸੇ ਵਸੂਲਣ ਵਾਲੇ ਦੁਕਾਨਦਾਰਾਂ ਦੀ ਹੁਣ ਖ਼ੈਰ ਨਹੀਂ ਅਗਲੀ ਖ਼ਬਰ ਪਿੰਡ ਬੋਤੀਆਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ
Ad Position 24