20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

29 ਨਵੰਬਰ ਤੱਕ ਆਨਲਾਈਨ ਕੀਤਾ ਜਾ ਸਕਦੈ ਅਪਲਾਈ- ਡਾ.ਸੁਖਦੇਵ ਸਿੰਘ

ਜ਼ੀਰਾ, 20 ਨਵੰਬਰ (ਰਜਨੀਸ਼ ਕਥੂਰੀਆ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਲੋਂ ਪੀ. ਐੱਚ.

Ad Position 21
No active advertisement
ਡਾਇਰੈਕਟਰ ਡਾ.ਸੁਖਦੇਵ ਸਿੰਘ 21-11-2026
ਜ਼ੀਰਾ, 20 ਨਵੰਬਰ (ਰਜਨੀਸ਼ ਕਥੂਰੀਆ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਲੋਂ ਪੀ.ਐੱਚ.ਡੀ. (ਰੈਗੂਲਰ ਮੋਡ) ਦੇ ਜਨਵਰੀ 2027 ਸੈਸ਼ਨ ਵਿਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਯੂਨੀਵਰਸਿਟੀ ਵਲੋਂ ਦਾਖਲਾ ਨੋਟਿਸ ਜਾਰੀ ਕਰਦਿਆਂ ਯੋਗ ਅਤੇ ਚਾਹਵਾਨ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੂਨੀਵਰਸਿਟੀ ਵਲੋਂ ਜਾਰੀ ਨੋਟਿਸ ਅਨੁਸਾਰ, ਯੂ.ਜੀ.ਸੀ. ਰੈਗੂਲੇਸ਼ਨਜ਼ 2022 ਦੇ ਤਹਿਤ ਪੀ.ਐੱਚ.ਡੀ. ਪ੍ਰੋਗਰਾਮ ਵਿਚ ਦਾਖਲੇ ਲਈ 7 ਦਸੰਬਰ 2026 ਨੂੰ ਦਾਖਲਾ ਪ੍ਰੀਖਿਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ 29 ਨਵੰਬਰ ਤੱਕ 2026 ਤੱਕ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਅਰਜ਼ੀ ਫਾਰਮ ਦੀ ਹਾਰਡ ਕਾਪੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਰਜਿਸਟਰਾਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਮਹਿੰਦਰਾ ਕੋਠੀ, ਮਾਲ ਰੋਡ, ਨਜ਼ਦੀਕ ਫੁਹਾਰਾ ਚੌਕ, ਪਟਿਆਲਾ-147001 ਵਿਖੇ 4 ਦਸੰਬਰ 2026 ਤੱਕ ਪਹੁੰਚਾਉਣੀ ਲਾਜ਼ਮੀ ਹੋਵੇਗੀ। ਇਸ ਸਬੰਧੀ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਸਥਾਪਿਤ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਵਲੋਂ ਵੀ ਵਿਦਿਆਰਥੀਆਂ ਨੂੰ ਇਸ ਦਾਖਲਾ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ। ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਉੱਚ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਦੇ ਇੱਛੁਕ ਹਨ। ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਂਦਿਆਂ ਨਿਰਧਾਰਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਪੀ.ਐੱਚ.ਡੀ. ਦੀ ਡਿਗਰੀ ਵਿਦਿਆਰਥੀਆਂ ਲਈ ਅਕਾਦਮਿਕ ਅਤੇ ਖੋਜ ਦੇ ਖੇਤਰ ਵਿਚ ਅੱਗੇ ਵਧਣ ਦਾ ਇਕ ਅਹਿਮ ਮੌਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਐੱਚ.ਡੀ. ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਯੋਗਤਾ, ਦਾਖਲਾ ਪ੍ਰਕਿਰਿਆ ਅਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਸਥਾਪਿਤ ਰੀਜਨਲ ਸੈਂਟਰ ਨਾਲ ਵੀ ਸੰਪਰਕ ਕਰ ਸਕਦੇ ਹਨ। ਜਿੱਥੋਂ ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਯੋਗ ਅਗਵਾਈ ਪ੍ਰਦਾਨ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਪ੍ਰਜੈਕਟ ਨੇ ਵਿਗਾੜੀ ਮਮਦੋਟ ਦੀ ਦਿੱਖ,ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਅਗਲੀ ਖ਼ਬਰ ਜੀ.ਆਰ.ਪੀ. ਫ਼ਿਰੋਜ਼ਪੁਰ ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ
Ad Position 24