ਹਰਦੀਪ ਸਿੰਘ ਘੜਿਆਲ ਬਣੇ ਯੰਗ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ
ਤਲਵੰਡੀ ਭਾਈ, 20 ਨਵੰਬਰ (ਕੁਲਜਿੰਦਰ ਸਿੰਘ ਗਿੱਲ)–ਯੰਗ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿਚ ਪੰਜਾਬ ਭਰ ਤੋਂ 110 ਖੇਤੀ ਮਸ਼ੀਨਰੀ ਨਿਰਮਾਤਾਵਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇੰਡਸਟਰੀ ਦੇ ਸੀਨੀਅਰ ਮੈਂਬਰਾਂ ਦੀ ਸਹਿਮਤੀ ਨਾਲ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ।
ਤਲਵੰਡੀ ਭਾਈ, 20 ਨਵੰਬਰ (ਕੁਲਜਿੰਦਰ ਸਿੰਘ ਗਿੱਲ)–ਯੰਗ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿਚ ਪੰਜਾਬ ਭਰ ਤੋਂ 110 ਖੇਤੀ ਮਸ਼ੀਨਰੀ ਨਿਰਮਾਤਾਵਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇੰਡਸਟਰੀ ਦੇ ਸੀਨੀਅਰ ਮੈਂਬਰਾਂ ਦੀ ਸਹਿਮਤੀ ਨਾਲ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਹੋਈ ਚੋਣ ਦੌਰਾਨ ਹਰਦੀਪ ਸਿੰਘ ਘੜਿਆਲ (ਤਲਵੰਡੀ ਭਾਈ) ਨੂੰ ਪ੍ਰਧਾਨ ਚੁਣ ਲਿਆ ਗਿਆ। ਜਦਕਿ ਜਸ਼ਨਦੀਪ ਸਿੰਘ ਖੋਸਾ ਮੀਤ ਪ੍ਰਧਾਨ, ਤੇਜਿੰਦਰ ਸਿੰਘ ਵਿਰਦੀ ਜਨਰਲ ਸਕੱਤਰ, ਨਵਦੀਪ ਸਿੰਘ ਜੱਸਲ ਸਕੱਤਰ, ਮਨਦੀਪ ਸਿੰਘ ਆਫਿਸ ਸਕੱਤਰ, ਹਰਜੀਤ ਸਿੰਘ ਤਲਵੰਡੀ ਭਾਈ ਕੈਸ਼ੀਅਰ ਅਤੇ ਭੂਸ਼ਨ ਬਾਂਸਲ ਚੁਣੇ ਗਏ। ਨਵੇਂ ਚੁਣੇ ਗਏ ਪ੍ਰਧਾਨ ਹਰਦੀਪ ਸਿੰਘ ਘੜਿਆਲ ਨੇ ਆਪਣੇ ਸੰਬੋਧਨ ਦੌਰਾਨ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਯੰਗ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਗਠਨ ਦੀ ਲੋੜ ਅਤੇ ਇਸ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਜਨਰਲ ਸਕੱਤਰ ਤੇਜਿੰਦਰ ਸਿੰਘ ਵਿਰਦੀ ਨੇ ਐਸੋਸੀਏਸ਼ਨ ਦੇ ਏਜੰਡੇ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਇੰਡਸਟਰੀ ਦੇ ਹਿੱਤਾਂ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਰੱਖੇ। ਸਕੱਤਰ ਨਵਦੀਪ ਸਿੰਘ ਜੱਸਲ ਨੇ ਸੰਗਠਿਤ ਢਾਂਚੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਨੌਜਵਾਨ ਮੈਨੂਫੈਕਚਰਰਾਂ ਨੂੰ ਵੱਧ ਤੋਂ ਵੱਧ ਯੰਗ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰਜ਼ ਐਸੋਸੀਏਸ਼ਨ ਨਾਲ ਜੁੜਨ ਅਤੇ ਐਸੋਸੀਏਸ਼ਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।