21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਹੈਰੋਇਨ ਪੀਂਦੇ ਦੋ ਨੌਜਵਾਨ ਰੰਗੇ ਹੱਥੀਂ ਕੀਤੇ ਕਾਬੂ, ਕੇਸ ਦਰਜ

ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ੇ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.

Ad Position 21
No active advertisement
ਅਜੀਤ ਡੈਸਕ 22-11-2026
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ੇ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਅਪਰਾਧਿਕ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਬੀਤੀ 20 ਨਵੰਬਰ ਨੂੰ ਐੱਸ.ਆਈ. ਲਾਭਪ੍ਰੀਤ ਕੌਰ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਟੀ-ਪੁਆਇੰਟ ਜੈ ਮਾਂ ਨਗਰ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜ਼ੂਦ ਸਨ। ਇਸੇ ਦੌਰਾਨ ਕਿਸੇ ਮੁਖ਼ਬਰ ਖ਼ਾਸ ਨੇ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਦਿੱਤੀ ਕਿ ਦੋ ਨੌਜਵਾਨ ਹੈਰੋਇਨ ਪੀਣ ਦੇ ਆਦੀ ਹਨ ਅਤੇ ਇਸ ਵੇਲੇ ਵੀ ਕਿਸੇ ਕੋਲੋਂ ਹੈਰੋਇਨ ਲਿਆ ਕੇ ਇੰਦਰਾ ਕਾਲੋਨੀ, ਫ਼ਿਰੋਜ਼ਪੁਰ ਕੈਂਟ ਨੇੜੇ ਬਣੇ ਖੰਡਰ ਕੁਆਰਟਰਾਂ ਕੋਲ ਬੈਠ ਕੇ ਸਿਲਵਰ ਪੰਨੀ ਅਤੇ ਲਾਈਟਰ ਦੀ ਮਦਦ ਨਾਲ ਹੈਰੋਇਨ ਪੀ ਰਹੇ ਹਨ। ਐੱਸ.ਆਈ. ਲਾਭਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਦੱਸੀ ਹੋਈ ਥਾਂ ’ਤੇ ਰੇਡ ਕੀਤੀ ਅਤੇ ਉੱਥੋਂ ਦੋਵਾਂ ਨੌਜਵਾਨਾਂ ਨੂੰ ਹੈਰੋਇਨ ਪੀਂਦਿਆਂ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਪਿੰਡ ਧੀਰਾ ਪੱਤਰਾ, ਥਾਣਾ ਮਮਦੋਟ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਰਜਿੰਦਰ ਕੁਮਾਰ ਪੁੱਤਰ ਚਿਮਨ ਲਾਲ ਵਾਸੀ ਪਿੰਡ ਪਿਆਰੇਆਣਾ, ਥਾਣਾ ਕੁੱਲਗੜ੍ਹੀ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੋਂ ਨਸ਼ਾ ਕਰਨ ਲਈ ਵਰਤੀ ਜਾ ਰਹੀ ਸਿਲਵਰ ਪੰਨੀ, ਲਾਈਟਰ ਅਤੇ ਫੋਲਡ ਕੀਤਾ ਹੋਇਆ ਨੋਟ ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ । ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 205 ਮਿਤੀ 20-11-2026 ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ ਨਗਰ ਕੀਰਤਨ ਅਗਲੀ ਖ਼ਬਰ ਪਿੰਡ ਸ਼ਾਹਦੀਨ ਵਾਲਾ ਵਿਖੇ ਵਿਧਾਇਕ ਭੁੱਲਰ ਨੇ 76 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ
Ad Position 24