21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ ਨਗਰ ਕੀਰਤਨ

ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ, ਗੁਰੂਹਰਸਹਾਏ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਮੁੱਚਾ ਸ਼ਹਿਰ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ, ਗੁਰੂਹਰਸਹਾਏ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਮੁੱਚਾ ਸ਼ਹਿਰ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ਼ਹੀਦ ਊਧਮ ਸਿੰਘ ਚੌਂਕ ਦੇ ਨਾਲ ਸਥਿਤ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਇਸ ਮੌਕੇ ਫੁੱਲਾਂ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਸਜਾਏ ਗਏ ਅਤੇ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੂਰੇ ਰਸਤੇ ਦੌਰਾਨ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾਂਦਾ ਰਿਹਾ ਅਤੇ ਧਾਰਮਿਕ ਮਾਹੌਲ ਬਣਿਆ ਰਿਹਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਭਾਈ ਦਲਜੀਤ ਸਿੰਘ ਗੱਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਭਾਈ ਦਲਜੀਤ ਸਿੰਘ ਗੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਵਲੋਂ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਦਾ ਠੋਸ ਹੱਲ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ, ਸਿਹਤ ਵਿਭਾਗ ਦੇ ਕਈ ਅਹਿਮ ਪ੍ਰੋਗਰਾਮ ਹੋ ਰਹੇ ਪ੍ਰਭਾਵਿਤ ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਹੈਰੋਇਨ ਪੀਂਦੇ ਦੋ ਨੌਜਵਾਨ ਰੰਗੇ ਹੱਥੀਂ ਕੀਤੇ ਕਾਬੂ, ਕੇਸ ਦਰਜ
Ad Position 24