21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਘਰ ਨੂੰ ਅੱਗ ਲਗਾਉਣ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਘਰ ਦਾ ਸਾਮਾਨ ਸੜ ਕੇ ਸੁਆਹ

ਮੱਲਾਂਵਾਲਾ, 21 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਰਿਸ਼ਤੇਦਾਰੀ ਵਿਵਾਦ ਦੇ ਚੱਲਦਿਆਂ ਇਕ ਘਰ ਨੂੰ ਅੱਗ ਲਗਾ ਕੇ ਘਰ ਦਾ ਸਾਰਾ ਸਾਮਾਨ ਸਾੜਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਰਮਲ ਸਿੰਘ ਪੁੱਤਰ ਨਿਆਮਤ ਸਿੰਘ ਵਾਸੀ ਫਰੀਦੇ ਵਾਲਾ ਉਤਾੜ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਭਰਾ ਦਾ ਲੜਕਾ ਗੋਬਿੰਦਾ ਪੁੱਤਰ ਕਿੱਕਰ ਉਰਫ਼ ਬਿੱਟੀ ਕੁੱਝ ਦਿਨ ਪਹਿਲਾਂ ਚੰਨਾ ਸਿੰਘ ਦੀ ਲੜਕੀ ਸੋਨੀਆ ਨੂੰ ਵਰਗਲਾ ਕੇ ਲੈ ਗਿਆ ਸੀ।

Ad Position 21
No active advertisement
ਅਜੀਤ ਡੈਸਕ 22-11-2026
ਮੱਲਾਂਵਾਲਾ, 21 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਰਿਸ਼ਤੇਦਾਰੀ ਵਿਵਾਦ ਦੇ ਚੱਲਦਿਆਂ ਇਕ ਘਰ ਨੂੰ ਅੱਗ ਲਗਾ ਕੇ ਘਰ ਦਾ ਸਾਰਾ ਸਾਮਾਨ ਸਾੜਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਰਮਲ ਸਿੰਘ ਪੁੱਤਰ ਨਿਆਮਤ ਸਿੰਘ ਵਾਸੀ ਫਰੀਦੇ ਵਾਲਾ ਉਤਾੜ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਭਰਾ ਦਾ ਲੜਕਾ ਗੋਬਿੰਦਾ ਪੁੱਤਰ ਕਿੱਕਰ ਉਰਫ਼ ਬਿੱਟੀ ਕੁੱਝ ਦਿਨ ਪਹਿਲਾਂ ਚੰਨਾ ਸਿੰਘ ਦੀ ਲੜਕੀ ਸੋਨੀਆ ਨੂੰ ਵਰਗਲਾ ਕੇ ਲੈ ਗਿਆ ਸੀ। ਇਸ ਗੱਲ ਦੀ ਰੰਜਿਸ਼ ਤਹਿਤ ਚੰਨਾ ਸਿੰਘ ਅਤੇ ਹੋਰਨਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਪਸ ਵਿਚ ਸਲਾਹ-ਮਸ਼ਵਰਾ ਕਰਕੇ ਉਸ ਦੇ ਘਰ ਨੂੰ ਅੱਗ ਲਗਾ ਦਿੱਤੀ। ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਦਾ ਨੁਕਸਾਨ ਕਰੀਬ 7 ਤੋਂ 8 ਲੱਖ ਰੁਪਏ ਦੱਸਿਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਚੰਨਾ ਸਿੰਘ ਪੁੱਤਰ ਦੇਸਾ ਸਿੰਘ, ਕਰਨਵੀਰ ਸਿੰਘ ਪੁੱਤਰ ਸ਼ਿੰਦਾ ਸਿੰਘ, ਮਨਵੀਰ ਸਿੰਘ ਪੁੱਤਰ ਸ਼ਿੰਦਾ ਸਿੰਘ, ਜੋਤੀ ਪਤਨੀ ਚੰਨਾ ਸਿੰਘ, ਸਵਰਨ ਕੌਰ ਪਤਨੀ ਸ਼ਿੰਦਾ ਸਿੰਘ ਵਾਸੀਆਨ ਫਰੀਦੇ ਵਾਲਾ ਅਤੇ ਜਗਸੀਰ ਸਿੰਘ ਉਰਫ਼ ਜੱਗਾ ਪੁੱਤਰ ਨਾਮਾਲੂਮ ਵਾਸੀ ਪਿੰਡ ਚੁਗੱਤੇ ਵਾਲਾ ਥਾਣਾ ਆਰਿਫ਼ ਕੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਦਰਸ਼ਨ ਲਾਲ ਵਲੋਂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੇਨ ਹਾਈਵੇ ’ਤੇ ਲੰਮੇ ਸਮੇਂ ਤੋਂ ਬੰਦ ਪਈਆਂ ਸਿਗਨਲ ਲਾਈਟਾਂ, ਬੈਰੀਕੇਡ ਵੀ ਬਣੇ ਨਮੂਨਾ ਲੋਕਾਂ ਨੇ ਪੁੱਛਿਆ- ਕੀ ਕਿਸੇ ਵੱ... ਅਗਲੀ ਖ਼ਬਰ ਮੰਗਾਂ ਦਾ ਠੋਸ ਹੱਲ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ, ਸਿਹਤ ਵਿਭਾਗ ਦੇ ਕਈ ਅਹਿਮ ਪ੍ਰੋਗਰਾਮ ਹੋ ਰਹੇ ਪ੍ਰਭਾਵਿਤ
Ad Position 24