ਪੰਜਾਬ ਰਾਜ ਅੰਤਰ-’ਵਰਸਿਟੀ ਯੁਵਕ ਮੇਲੇ ਵਿਚ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਜਿੱਤ ਦੇ ਝੰਡੇ
ਸੰਮੀ ਲੋਕ-ਨਾਚ ਵਿਚ ਪਹਿਲਾ ਅਤੇ ਕਵੀਸ਼ਰੀ ਵਿਚ ਤੀਜਾ ਸਥਾਨ ਹਾਸਲ ਕੀਤਾ
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2026 ਵਿਚ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਆਪਣੀ ਸ਼ਾਨਦਾਰ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸੰਮੀ ਲੋਕ-ਨਾਚ ਵਿਚ ਪਹਿਲਾ ਅਤੇ ਕਵੀਸ਼ਰੀ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਏ+ ਗਰੇਡ ਪ੍ਰਾਪਤ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਦੋਵਾਂ ਮੁਕਾਬਲਿਆਂ ਵਿਚ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪ
ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲੇ ਦੇ ਪ੍ਰਬੰਧਕਾਂ ਤੋਂ ਸਨਮਾਨ ਹਾਸਲ ਕਰਦੀਆਂ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ। ਤਸਵੀਰ-ਗੁਰਿੰਦਰ ਸਿੰਘ
22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2026 ਵਿਚ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਆਪਣੀ ਸ਼ਾਨਦਾਰ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸੰਮੀ ਲੋਕ-ਨਾਚ ਵਿਚ ਪਹਿਲਾ ਅਤੇ ਕਵੀਸ਼ਰੀ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਏ+ ਗਰੇਡ ਪ੍ਰਾਪਤ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਦੋਵਾਂ ਮੁਕਾਬਲਿਆਂ ਵਿਚ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਮੀ ਲੋਕ-ਨਾਚ ਦੀ ਪੇਸ਼ਕਾਰੀ ਦੌਰਾਨ ਵਿਦਿਆਰਥਣਾਂ ਦੇ ਲੈਅ ਬੱਧ ਕਦਮਾਂ, ਆਪਸੀ ਤਾਲਮੇਲ ਅਤੇ ਸ਼ਾਨਦਾਰ ਅਦਾਕਾਰੀ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਇਸੇ ਤਰ੍ਹਾਂ ਕਵੀਸ਼ਰੀ ਵਿਚ ਬੁਲੰਦ ਆਵਾਜ਼, ਪ੍ਰਭਾਵਸ਼ਾਲੀ ਉਚਾਰਨ ਅਤੇ ਕਾਵਿਕ ਪੇਸ਼ਕਾਰੀ ਸਦਕਾ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਪ੍ਰਾਪਤੀਆਂ ਨਾਲ ਵਿਦਿਆਰਥਣਾਂ ਨੇ ਪੰਜਾਬ ਦੀ ਅਮੀਰ ਲੋਕ-ਕਲਾ ਅਤੇ ਸਭਿਆਚਾਰਕ ਵਿਰਾਸਤ ਦੀ ਝਲਕ ਵੀ ਪੇਸ਼ ਕੀਤੀ। ਇਸ ਮਾਣਮੱਤੀ ਸਫਲਤਾ ’ਤੇ ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਅਣਥੱਕ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥਣਾਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਅਹਿਮ ਮੰਚ ਹਨ। ਕਾਲਜ ਵਲੋਂ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। ਇਸ ਮੌਕੇ ਡੀਨ ਯੂਥ ਵੈੱਲਫੇਅਰ ਪਲਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਸਫਲਤਾ ਉਨ੍ਹਾਂ ਦੀ ਲਗਨ ਅਤੇ ਸਮਰਪਣ ਦਾ ਪ੍ਰਮਾਣ ਹੈ। ਉਨ੍ਹਾਂ ਜੇਤੂ ਟੀਮਾਂ ਅਤੇ ਸਹਿਯੋਗੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਕਾਲਜ ਦੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਅਜੇ ਬੱਤਾ ਅਤੇ ਸਮੁੱਚੇ ਸਟਾਫ਼ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।