ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜਪੁਰ ਵਲੋਂ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)- ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ.
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)- ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 2 ਬੈਂਚ, ਸਬ ਤਹਿਸੀਲਾਂ ਜ਼ੀਰਾ 2 ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ। ਇਨ੍ਹਾਂ ਬੈਂਚ ਵਿਚ ਕੁੱਲ 694 ਕੇਸ ਨਿਪਟਾਰੇ ਲਈ ਲਗਾਏ ਗਏ। ਜਿਨ੍ਹਾਂ ਵਿਚੋਂ 135 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜੱਜ ਸਾਹਿਬ ਵਲੋਂ ਦੱਸਿਆ ਗਿਆ ਕਿ ਹੁਣ ਫਿਰ 12 ਦਸੰਬਰ 2026 ਨੂੰ ਵੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਲੋਕ ਅਦਾਲਤ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ।