ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਅੱਜ
ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਚੈੱਕਅਪ ਦੇ ਨਾਲ ਮੁਫ਼ਤ ਮੈਡੀਕਲ ਟੈੱਸਟ ਅਤੇ ਮੁਫ਼ਤ ਦਿੱਤੀਆਂ ਜਾਣਗੀਆਂ ਦਵਾਈਆਂ
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਯੋਗਦਾਨ ਪਾਉਂਦਿਆਂ ਸਮਾਜ ਸੇਵੀ ਚੰਦਨ ਚੰਦੂ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ 22 ਨਵੰਬਰ ਦਿਨ ਐਤਵਾਰ ਨੂੰ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਪਰਮਾਰਥ ਭਵਨ ਵਿਖੇ ਲਗਾਇਆ ਜਾਵੇਗਾ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਯੋਗਦਾਨ ਪਾਉਂਦਿਆਂ ਸਮਾਜ ਸੇਵੀ ਚੰਦਨ ਚੰਦੂ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ 22 ਨਵੰਬਰ ਦਿਨ ਐਤਵਾਰ ਨੂੰ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਪਰਮਾਰਥ ਭਵਨ ਵਿਖੇ ਲਗਾਇਆ ਜਾਵੇਗਾ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦੇਣਗੇ। ਇਸ ਮੌਕੇ ਮੈਨਕਾ ਡਾਇਗਨੋਸਟਿਕ ਲੈਬ ਵਲੋਂ ਵੱਖ-ਵੱਖ ਮੈਡੀਕਲ ਟੈੱਸਟ ਕੀਤੇ ਜਾਣਗੇ। ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕੈਂਪ ਵਿਚ ਮਰੀਜ਼ਾਂ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀਆਂ ਸ਼ਖ਼ਸੀਅਤਾਂ ਦੀ ਹਾਜ਼ਰੀ ਵੀ ਰਹੇਗੀ। ਪ੍ਰਬੰਧਕਾਂ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਲੋਕ ਭਲਾਈ ਦੇ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਕੈਂਪ ਵਿਚ ਪਹੁੰਚ ਕੇ ਮੁਫ਼ਤ ਸਿਹਤ ਜਾਂਚ ਕਰਵਾਉਣ।