ਮਿਸਲ ਸਤਲੁਜ ਵਲੋਂ ਕਰਵਾਇਆ ਸ਼ੁਕਰਾਨਾ ਸਮਾਗਮ
ਹੜ੍ਹ ਪੀੜਤਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਮਿਸਲ ਸਤਲੁਜ ਦੀ ਲੜਾਈ ਰਹੇਗੀ ਜਾਰੀ : ਦਵਿੰਦਰ ਸਿੰਘ ਸੇਖੋਂ
ਮੱਲਾਂਵਾਲਾ, 21 ਨਵੰਬਰ (ਬਲਬੀਰ ਸਿੰਘ ਜੋਸਨ)–ਸਾਲ 2025 ਦੌਰਾਨ ਆਏ ਭਿਆਨਕ ਹੜ੍ਹਾਂ ਸਮੇਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਦੇ ਸਨਮਾਨ ਅਤੇ ਧੰਨਵਾਦ ਲਈ ਮਿਸਲ ਸਤਲੁਜ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਖ-ਵੱਖ ਜਥੇਬੰਦੀਆਂ, ਸੰਸਥਾਵਾਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਮ
ਮਿਸਲ ਸਤਲੁਜ ਵਲੋਂ ਕਰਵਾਏ ਗਏ ਸ਼ੁਕਰਾਨਾ ਸਮਾਗਮ ’ਚ ਵੱਖ-ਵੱਖ ਸਖਸੀਅਤਾਂ ਦਾ ਸਨਮਾਨ ਕਰਨ ਸਮੇਂ ਮਿਸਲ ਸਤਲੁਜ ਦੇ ਆਗੂ। ਤਸਵੀਰਾ : ਬਲਬੀਰ ਸਿੰਘ ਜੋਸਨ
22-11-2026
ਮੱਲਾਂਵਾਲਾ, 21 ਨਵੰਬਰ (ਬਲਬੀਰ ਸਿੰਘ ਜੋਸਨ)–ਸਾਲ 2025 ਦੌਰਾਨ ਆਏ ਭਿਆਨਕ ਹੜ੍ਹਾਂ ਸਮੇਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਦੇ ਸਨਮਾਨ ਅਤੇ ਧੰਨਵਾਦ ਲਈ ਮਿਸਲ ਸਤਲੁਜ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਖ-ਵੱਖ ਜਥੇਬੰਦੀਆਂ, ਸੰਸਥਾਵਾਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਜਥੇਬੰਦੀਆਂ, ਸੰਸਥਾਵਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਅਜੈ ਪਾਲ ਸਿੰਘ ਬਰਾੜ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਵਿਚੋਂ ਦਰਿਆ ਵਹਿ ਰਹੇ ਹਨ। ਉਨ੍ਹਾਂ ਨੂੰ ਸਰਕਾਰ ਵੱਲੋਂ ਜ਼ਮੀਨਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਜੇਕਰ ਸਰਕਾਰ ਜ਼ਮੀਨਾਂ ਦਾ ਪੂਰਾ ਮੁੱਲ ਦੇਣ ਦੇ ਸਮਰੱਥ ਨਹੀਂ ਹੈ ਤਾਂ ਘੱਟੋ-ਘੱਟ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਦੇ ਬਦਲੇ ਕਿਸਾਨਾਂ ਨੂੰ ਵਿਸ਼ੇਸ਼ ਮੁਆਵਜ਼ਾ ਅਤੇ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਗੰਭੀਰ ਮਸਲੇ ਨੂੰ ਲਟਕਾਉਣ ਦੀ ਬਜਾਏ ਇਸ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ। ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਵਿੱਚੋਂ ਦਰਿਆ ਵਹਿਣ ਕਾਰਨ ਉਨ੍ਹਾਂ ਨੂੰ ਦੋਹਰਾ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨ ਨਾ ਤਾਂ ਇਨ੍ਹਾਂ ਜ਼ਮੀਨਾਂ ਵਿਚ ਖੇਤੀ ਕਰ ਸਕਦੇ ਹਨ, ਨਾ ਹੀ ਉੱਥੋਂ ਰੇਤ ਚੁੱਕ ਸਕਦੇ ਹਨ ਅਤੇ ਨਾ ਹੀ ਦਰਿਆ ਵਿਚ ਮੌਜੂਦ ਮੱਛੀਆਂ ਦੇ ਠੇਕੇ ਸਬੰਧੀ ਆਪਣੇ ਹੱਕ ਵਰਤ ਸਕਦੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸਾਨ ਆਪਣੀ ਮਾਲਕੀ ਵਾਲੀ ਜ਼ਮੀਨ ਤੋਂ ਕੋਈ ਲਾਭ ਹੀ ਨਹੀਂ ਲੈ ਸਕਦਾ ਤਾਂ ਫਿਰ ਉਸ ਮਾਲਕੀ ਦਾ ਕੀ ਮਤਲਬ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੀਆਂ ਦਸ-ਦਸ ਕਿੱਲੇ ਜ਼ਮੀਨਾਂ ਵਿਚੋਂ ਅੱਠ-ਅੱਠ ਕਿੱਲਿਆਂ ਤੱਕ ਦਰਿਆ ਵਹਿ ਰਿਹਾ ਹੈ। ਜਦੋਂ ਸਰਕਾਰ ਵਲੋਂ ਇਹ ਜ਼ਮੀਨਾਂ ਕਿਸਾਨਾਂ ਨੂੰ ਮਾਲਕੀ ਹੱਕਾਂ ਤਹਿਤ ਅਲਾਟ ਕੀਤੀਆਂ ਗਈਆਂ ਸਨ ਤਾਂ ਹੁਣ ਇਨ੍ਹਾਂ ਜ਼ਮੀਨਾਂ ਦੀ ਮੌਜੂਦਾ ਹਾਲਤ ਲਈ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੀ। ਸਰਕਾਰ ਨੂੰ ਇਸ ਮਸਲੇ ਦਾ ਕਾਨੂੰਨੀ ਅਤੇ ਪੱਕਾ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਦਾ ਬਣਦਾ ਲਾਭ ਮਿਲ ਸਕੇ। ਦਵਿੰਦਰ ਸਿੰਘ ਸੇਖੋਂ ਨੇ ਸਪੱਸ਼ਟ ਕੀਤਾ ਕਿ ਮਿਸਲ ਸਤਲੁਜ ਕਿਸਾਨਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੱਕਾਂ ਲਈ ਆਪਣੀ ਲੜਾਈ ਨਿਰੰਤਰ ਜਾਰੀ ਰੱਖੇਗੀ ਅਤੇ ਜਦੋਂ ਤੱਕ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲਦੇ, ਉਦੋਂ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਇਸ ਮੌਕੇ ਹੜ੍ਹ ਪੀੜਤ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਨੂੰ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਮੱਸਿਆ ਦਾ ਠੋਸ ਅਤੇ ਸਥਾਈ ਹੱਲ ਕਰਵਾਉਣ ਲਈ ਸਾਰੀਆਂ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਪਵੇਗੀ, ਤਾਂ ਜੋ ਸਰਕਾਰ ਤੱਕ ਲੋਕਾਂ ਦੀਆਂ ਮੁਸ਼ਕਲਾਂ ਪਹੁੰਚਾਈਆਂ ਜਾ ਸਕਣ ਅਤੇ ਹਰ ਸਾਲ ਲੋਕਾਂ ਨੂੰ ਹੜ੍ਹਾਂ ਦੀ ਮਾਰ ਨਾ ਝੱਲਣੀ ਪਵੇ। ਅਖੀਰ ਵਿੱਚ ਮਿਸਲ ਸਤਲੁਜ ਵਲੋਂ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਸਥਾਵਾਂ, ਜਥੇਬੰਦੀਆਂ, ਸੇਵਾਦਾਰਾਂ, ਵੀਰਾਂ-ਭੈਣਾਂ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।