21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ-ਭਾਈ ਨੰਢਾ

ਫ਼ਿਰੋਜ਼ਪੁਰ 21 ਨਵੰਬਰ(ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਵਲੋਂ 23 ਨਵੰਬਰ ਦਿਨ ਸੋਮਵਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਅਤੇ ਗੁਰਬਖਸ਼ ਸਿੰਘ ਭੋਲਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਦੁਪਹਿਰੇ 1 ਵਜੇ ਆਰੰਭ ਹੋ ਕੇ ਬਾਂਸੀ ਗੇਟ ਰਾਹੀਂ ਵਾਇਆ ਮੇਨ ਬਜਾਰ ਹੁੰਦੇ ਹੋਏ ਸ਼ਹੀਦ ਊਧਮ ਸਿੰਘ ਚੌਂਕ ਤੋਂ ਵਾਪਸ ਜੱਸਾ ਸਿੰਘ ਰਾਮਗੜ੍ਹੀਆ ਗੇਟ ਰਾਹੀਂ ਮੱਖੂ ਗੇਟ ਹੁੰਦਾ ਹੋਇਆ ਵਾਪਸ ਗੁਰਦੁਆਰਾ ਅਕਾਲਗੜ੍ਹ ਸਾਹਿਬ ਪਹੁੰਚੇਗਾ।

Ad Position 21
No active advertisement
ਅਜੀਤ ਡੈਸਕ 22-11-2026
ਫ਼ਿਰੋਜ਼ਪੁਰ 21 ਨਵੰਬਰ(ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਵਲੋਂ 23 ਨਵੰਬਰ ਦਿਨ ਸੋਮਵਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਅਤੇ ਗੁਰਬਖਸ਼ ਸਿੰਘ ਭੋਲਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਦੁਪਹਿਰੇ 1 ਵਜੇ ਆਰੰਭ ਹੋ ਕੇ ਬਾਂਸੀ ਗੇਟ ਰਾਹੀਂ ਵਾਇਆ ਮੇਨ ਬਜਾਰ ਹੁੰਦੇ ਹੋਏ ਸ਼ਹੀਦ ਊਧਮ ਸਿੰਘ ਚੌਂਕ ਤੋਂ ਵਾਪਸ ਜੱਸਾ ਸਿੰਘ ਰਾਮਗੜ੍ਹੀਆ ਗੇਟ ਰਾਹੀਂ ਮੱਖੂ ਗੇਟ ਹੁੰਦਾ ਹੋਇਆ ਵਾਪਸ ਗੁਰਦੁਆਰਾ ਅਕਾਲਗੜ੍ਹ ਸਾਹਿਬ ਪਹੁੰਚੇਗਾ। ਵੱਖ- ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਅਤੇ ਸ਼ਬਦੀ ਜਥੇ ਨਗਰ-ਕੀਰਤਨ ਦੀ ਸ਼ੋਭਾ ਵਧਾਉਣਗੇ। 24 ਨਵੰਬਰ ਦਿਨ ਮੰਗਲਵਾਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਰਾਗੀ ਭਾਈ ਸਤਵੰਤ ਸਿੰਘ ਗੁਰਦੁਆਰਾ ਅਕਾਲਗੜ੍ਹ ਸਾਹਿਬ, ਭਾਈ ਗੁਰਬਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਜਥਾ ਕੇਵਲ ਸਿੰਘ ਕੋਮਲ ਅਤੇ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ, ਮੰਜੀ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਨਗੇ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਸਮੁੱਚੇ ਸਮਾਗਮ ਨੂੰ ਸਫਲ ਬਨਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਜਰਨੈਲ ਸਿੰਘ, ਗੁਰਬਖਸ਼ ਸਿੰਘ ਭੋਲਾ, ਜਸਵੰਤ ਸਿੰਘ ਖਜਾਨਚੀ, ਪ੍ਰੀਤਮ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ ਸੁਹਾਵਾ, ਜਸਵਿੰਦਰ ਸਿੰਘ ਸੁਪਰਡੈਂਟ, ਸੁਖਦੇਵ ਸਿੰਘ, ਡਾ. ਅਮਰੀਕ ਸਿੰਘ ਸ਼ੇਰ ਖਾਂ ਆਦਿ ਪਤਵੰਤੇ ਨਿਰੰਤਰ ਤਿਆਰੀ ਵਿਚ ਲੱਗੇ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਤਲਵੰਡੀ ਭਾਈ ਵਿਖੇ ਦੋ ਰੋਜ਼ਾ ਸਿੱਖਿਆ ਮੇਲਾ ਸੰਪੰਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆ... ਅਗਲੀ ਖ਼ਬਰ ਨਵੋਦਿਆ ਸਕੂਲ ’ਚ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ 28 ਨੂੰ
Ad Position 24