21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਤਲਵੰਡੀ ਭਾਈ ਵਿਖੇ ਦੋ ਰੋਜ਼ਾ ਸਿੱਖਿਆ ਮੇਲਾ ਸੰਪੰਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਤਿਆਰ ਕੀਤੇ ਮਾਡਲਾਂ ਰਾਹੀਂ ਦਿਖਾਈ ਆਪਣੀ ਪ੍ਰਤਿਭਾ

ਤਲਵੰਡੀ ਭਾਈ, 21 ਨਵੰਬਰ (ਰਵਿੰਦਰ ਸਿੰਘ ਬਜਾਜ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ. ਐਮ.

Ad Position 21
No active advertisement
ਸਿੱਖਿਆ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦਾ ਨਿਰੀਖਣ ਕਰਦੇ ਹੋਏ ਮੁੱਖ ਮਹਿਮਾਨ ਅਤੇ ਸਕੂਲ ਸਟਾਫ਼ ਮੈਂਬਰ। ਤਸਵੀਰ-ਰਵਿੰਦਰ ਸਿੰਘ ਬਜਾਜ 22-11-2026
ਤਲਵੰਡੀ ਭਾਈ, 21 ਨਵੰਬਰ (ਰਵਿੰਦਰ ਸਿੰਘ ਬਜਾਜ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਦੋ ਰੋਜ਼ਾ ਸਿੱਖਿਆ ਮੇਲਾ ਉਤਸ਼ਾਹਪੂਰਨ ਮਾਹੌਲ ਵਿਚ ਸੰਪੰਨ ਹੋਇਆ। ਇਸ ਮੇਲੇ ਵਿਚ ਬਲਾਕ ਘੱਲ ਖ਼ੁਰਦ ਦੇ ਲਗਭਗ 11 ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਦਿਆਂ ਤਿੰਨ ਵੱਖ-ਵੱਖ ਥੀਮਾਂ ‘ਰੀਅਲ ਲਾਈਫ਼ ਐਪਲੀਕੇਸ਼ਨਜ਼’, ‘ਆਰਟ ਇੰਟੀਗ੍ਰੇਟਿਡ ਐਕਟੀਵਿਟੀਜ਼’ ਅਤੇ ‘ਇੰਡੀਅਨ ਈਥੋਸ’ ਅਧੀਨ ਆਪਣੇ ਮਾਡਲ ਅਤੇ ਸਿਰਜਣਾਤਮਿਕ ਗਤੀਵਿਧੀਆਂ ਪੇਸ਼ ਕੀਤੀਆਂ। ਮੇਲੇ ਦੇ ਪਹਿਲੇ ਦਿਨ ਐਲੀਮੈਂਟਰੀ ਪੱਧਰ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰਜਿੰਦਰ ਕੁਮਾਰ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੀ ਸਿਰਜਣਾਤਮਿਕ ਸੋਚ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਬੀ.ਆਰ.ਸੀ. ਗੁਰਭੇਜ ਸਿੰਘ ਅਤੇ ਸਤੀਸ਼ ਕੁਮਾਰ ਨੇ ਵੀ ਵਿਦਿਆਰਥੀਆਂ ਦੇ ਮਾਡਲਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਦੂਸਰੇ ਦਿਨ ਸੈਕੰਡਰੀ ਵਰਗ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਥੀਮਾਂ ਅਧੀਨ ਆਪਣੇ ਮਾਡਲਾਂ ਦਾ ਪ੍ਰਦਰਸ਼ਨ ਕੀਤਾ। ਇਸ ਦਿਨ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰੇਨੂੰ ਸੇਠੀ ਸੇਵਾਮੁਕਤ ਅਧਿਆਪਕਾ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਵਿਚ ਸਿੱਖਿਆ ਦੇ ਨਵੇਂ ਤਰੀਕਿਆਂ ਸਦਕਾ ਪੈਦਾ ਹੋਈ ਜਾਗਰੂਕਤਾ, ਆਤਮ-ਵਿਸ਼ਵਾਸ ਅਤੇ ਵਿਸ਼ਿਆਂ ਪ੍ਰਤੀ ਦਿਲਚਸਪੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਬੀ.ਆਰ.ਸੀ. ਸੰਦੀਪ ਕੁਮਾਰ ਅਤੇ ਰਾਜੀਵ ਕੁਮਾਰ ਨੇ ਵੀ ਵਿਦਿਆਰਥੀਆਂ ਦੇ ਮਾਡਲਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ । ਇਸ ਦਿਨ ਵੀ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਗਏ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਦੋਵੇਂ ਦਿਨ ਮੁਕਾਬਲਿਆਂ ਦੀ ਜੱਜਮੈਂਟ ਨੀਲ ਕਮਲ ਕਾਲੀਆ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸੇਖਵਾਂ, ਪੂਜਾ ਛਾਬੜਾ ਮੈਥ ਮਿਸਟ੍ਰੈੱਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਲਵੰਡੀ ਭਾਈ ਅਤੇ ਗੁਰਮਨਬੀਰ ਕੌਰ ਅਸਿਸਟੈਂਟ ਪ੍ਰੋਫੈਸਰ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਭਾਈ ਵਲੋਂ ਕੀਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਵੱਖ-ਵੱਖ ਮਾਡਲਾਂ ਰਾਹੀਂ ਪਾਠਕ੍ਰਮ ਦੇ ਵਿਸ਼ਿਆਂ ਨੂੰ ਰੋਚਕ, ਸਰਲ ਅਤੇ ਵਿਹਾਰਕ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਨਾਲ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਸਿਰਜਣਾਤਮਿਕਤਾ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਭਾਵਨਾ ਨੂੰ ਉਤਸ਼ਾਹ ਮਿਲਿਆ। ਸਟੇਜ ਸਕੱਤਰ ਦੀ ਭੂਮਿਕਾ ਹਰਪ੍ਰੀਤ ਕੌਰ ਅਤੇ ਅਮਰਜੀਤ ਕੌਰ ਨੇ ਬਾਖ਼ੂਬੀ ਨਿਭਾਈ। ਮੇਲੇ ਦੇ ਸਫਲ ਪ੍ਰਬੰਧਾਂ ਵਿਚ ਸੁਖਵਿੰਦਰ ਕੁਮਾਰ ਗੁਲਾਟੀ, ਵਿਜੇ ਕੁਮਾਰ, ਰਮੇਸ਼ ਕੁਮਾਰ ਸਮੂਹ ਨੋਡਲ ਅਧਿਆਪਕਾਂ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ। ਅੰਤ ਵਿਚ ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਗਿੱਲ ਨੇ ਮੇਲੇ ਦੀ ਸਫਲਤਾ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਿੱਖਿਆ ਮੇਲੇ ਵਿਦਿਆਰਥੀਆਂ ਲਈ ਵਿਸ਼ਿਆਂ ਨੂੰ ਸਰਲ ਅਤੇ ਦਿਲਚਸਪ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦਾ ਵਧੀਆ ਮੰਚ ਸਾਬਤ ਹੁੰਦੇ ਹਨ। ਉਨ੍ਹਾਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ-ਭਾਈ ਨੰਢਾ
Ad Position 24