21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਸ਼ਾਨਦਾਰ ਪ੍ਰਾਪਤੀ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਕਰਵਾਈਆਂ ਗਈਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀਆਂ ਅਤੇ ਪੀ. ਐੱਮ.

Ad Position 21
No active advertisement
ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਸਕੂਲ ਮੁਖੀ ਕਮਲਜੀਤ ਸਿੰਘ ਅਤੇ ਗਾਈਡ ਅਧਿਆਪਕ ਸੁਖਜੀਤ ਕੌਰ ਨਾਲ। ਅਜੀਤ ਤਸਵੀਰ 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਕਰਵਾਈਆਂ ਗਈਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀਆਂ ਅਤੇ ਪੀ.ਐੱਮ. ਸ਼੍ਰੀ ਸਕੂਲਾਂ ਦੇ ਵਿਸ਼ਾ ਮੇਲਿਆਂ ਵਿਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਵਿਖੇ ਕਰਵਾਈ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਤਹਿਤ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਭੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਗਰੀਨ ਐਨਰਜੀ ਅਤੇ ਵਾਤਾਵਰਨ ਸੰਭਾਲ ਵਿਸ਼ੇ ਤਹਿਤ ਪਹਿਲਾ ਸਥਾਨ, ਤਾਨੀਆ ਨੇ ਸਿਹਤ ਅਤੇ ਸਫ਼ਾਈ ਵਿਸ਼ੇ ਤਹਿਤ ਦੂਜਾ ਸਥਾਨ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਨੇ ਆਫ਼ਤ ਪ੍ਰਬੰਧਨ ਵਿਸ਼ੇ ਤਹਿਤ ਪਹਿਲਾ ਸਥਾਨ ਹਾਸਲ ਕੀਤਾ। ਬਲਾਕ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਕੂਲ ਦੀ ਨੁਮਾਇੰਦਗੀ ਕੀਤੀ। ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਆਫ਼ਤ ਪ੍ਰਬੰਧਨ ਵਿਸ਼ੇ ਵਿਚ ਪਹਿਲਾ ਸਥਾਨ ਅਤੇ ਗੁਰਭੇਜ ਸਿੰਘ ਨੇ ਗਰੀਨ ਐਨਰਜੀ ਅਤੇ ਵਾਤਾਵਰਨ ਸੰਭਾਲ ਵਿਸ਼ੇ ਵਿਚ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਸ਼ਾਨਦਾਰ ਨਤੀਜਿਆਂ ਸਦਕਾ ਦੋਵੇਂ ਵਿਦਿਆਰਥੀਆਂ ਨੇ ਸੂਬਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਈ ਕੁਆਲੀਫਾਈ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਵਿਚ ਗਾਈਡ ਅਧਿਆਪਕਾ ਸੁਖਪ੍ਰੀਤ ਕੌਰ ਸਾਇੰਸ ਮਿਸਟ੍ਰੈੱਸ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸੇ ਤਰ੍ਹਾਂ ਪੀ.ਐੱਮ. ਸ਼੍ਰੀ ਸਕੂਲਾਂ ਦੀਆਂ ਬਲਾਕ ਪੱਧਰੀ ਵਿਸ਼ਾ ਪ੍ਰਦਰਸ਼ਨੀਆਂ 19 ਅਤੇ 20 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਵੀ ਗੁਰਭੇਜ ਸਿੰਘ ਨੇ ਸੀਨੀਅਰ ਵਿੰਗ ਅਤੇ ਗੁਰਪ੍ਰੀਤ ਸਿੰਘ ਨੇ ਮਿਡਲ ਵਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸਕੂਲ ਦੇ ਮੁਖੀ ਕਮਲਜੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਗਾਈਡ ਅਧਿਆਪਕਾ ਸੁਖਪ੍ਰੀਤ ਕੌਰ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹਨ। ਇਸ ਮੌਕੇ ਸਟੇਟ ਪੱਧਰ ’ਤੇ ਲਗਾਤਾਰ ਪੰਜਵੀਂ ਵਾਰ ਪ੍ਰਾਪਤੀਆਂ ਕਰਨ ਲਈ ਅਧਿਆਪਕਾ ਸੁਖਪ੍ਰੀਤ ਕੌਰ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਜਸਪ੍ਰੀਤ ਸਿੰਘ, ਮੀਨੂ ਕਪੂਰ, ਗੀਤਿਕਾ, ਕੰਵਲਜੀਤ ਅਤੇ ਰਣਜੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਸੰਘਰਸ਼ ਤੇਜ਼ ਕਰਨ ਦਾ ਅਹਿਦ ਸੰਗਰੂਰ ਦੇ ਪੱਕੇ ਮੋਰਚੇ ਵਿਚ... ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਤਲਵੰਡੀ ਭਾਈ ਵਿਖੇ ਦੋ ਰੋਜ਼ਾ ਸਿੱਖਿਆ ਮੇਲਾ ਸੰਪੰਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆ...
Ad Position 24