21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਸੰਘਰਸ਼ ਤੇਜ਼ ਕਰਨ ਦਾ ਅਹਿਦ ਸੰਗਰੂਰ ਦੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਬਾਰੇ ਵੀ ਕੀਤੀ ਚਰਚਾ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਪੰਜਾਬ ਸਰਕਾਰ ਦੇ ਰਵੱਈਏ ਅਤੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 14 ਨਵੰਬਰ ਨੂੰ ਸੰਗਰੂਰ ਵਿਖੇ ਲਗਾਏ ਗਏ ਪੱਕੇ ਮੋਰਚੇ ਵਿਚ ਐਸੋਸੀਏਸ਼ਨ ਦੇ ਵੱਡੀ ਗਿਣਤੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਸੀ।

Ad Position 21
No active advertisement
ਅਜੀਤ ਡੈਸਕ 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਪੰਜਾਬ ਸਰਕਾਰ ਦੇ ਰਵੱਈਏ ਅਤੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 14 ਨਵੰਬਰ ਨੂੰ ਸੰਗਰੂਰ ਵਿਖੇ ਲਗਾਏ ਗਏ ਪੱਕੇ ਮੋਰਚੇ ਵਿਚ ਐਸੋਸੀਏਸ਼ਨ ਦੇ ਵੱਡੀ ਗਿਣਤੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਸੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿਚ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ ਕੀਤੇ ਜਾ ਰਹੇ ਸੰਘਰਸ਼ਮਈ ਐਕਸ਼ਨਾਂ ਵਿਚ ਜਥੇਬੰਦੀ ਦੇ ਮੈਂਬਰ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਅਜੇ ਤੱਕ ਵਾਪਸ ਨਹੀਂ ਲਏ ਗਏ। ਇਸੇ ਤਰ੍ਹਾਂ 2.59 ਦੇ ਗੁਣਾਂਕ ਨਾਲ ਸਬੰਧਤ ਅਦਾਲਤਾਂ ਵਿੱਚੋਂ ਜਿੱਤੇ ਗਏ ਕੇਸਾਂ ਦੇ ਫ਼ੈਸਲੇ ਵੀ ਲਾਗੂ ਨਹੀਂ ਕੀਤੇ ਜਾ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਜਿੱਤੇ ਗਏ ਕੇਸਾਂ ਦੇ ਵਿਰੁੱਧ ਸੁਪਰੀਮ ਕੋਰਟ ਵਿਚ ਅਪੀਲਾਂ ਦਾਇਰ ਕਰਕੇ ਮਾਮਲਿਆਂ ਨੂੰ ਹੋਰ ਲੰਮਾ ਖਿੱਚ ਰਹੀ ਹੈ। ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਕਾਰਨ ਉਨ੍ਹਾਂ ਵਿੱਚ ਰੋਸ ਵਧ ਰਿਹਾ ਹੈ ਅਤੇ ਸਰਕਾਰ ਨੂੰ ਇਨ੍ਹਾਂ ਮਸਲਿਆਂ ਦਾ ਜਲਦ ਨਿਪਟਾਰਾ ਕਰਨਾ ਚਾਹੀਦਾ ਹੈ। ਮੀਟਿੰਗ ਉਪਰੰਤ ਸਰਕਾਰ ਦੇ ਰਵੱਈਏ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਵਿਤ ਸਕੱਤਰ ਸੁਰਿੰਦਰ ਕੁਮਾਰ ਸਿੰਘ ਜੋਸ਼ਨ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ, ਜਨਰਲ ਸਕੱਤਰ ਦੀਪਕ ਕੁਮਾਰ, ਮੀਤ ਪ੍ਰਧਾਨ ਸਵਰਨਜੀਤ, ਅਜੀਤ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਆਗੂ ਅਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਮਮਦੋਟ ਵਿਖੇ ਕਰਵਾਇਆ ਸਮਾਗਮ ਅਗਲੀ ਖ਼ਬਰ ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਸ਼ਾਨਦਾਰ ਪ੍ਰਾਪਤੀ
Ad Position 24