21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਲਈ ਸੁਖਬੀਰ ਸਿੰਘ ਬਾਦਲ ਭਲਕੇ ਜ਼ੀਰਾ ਪੁੱਜਣਗੇ- ਹਰਪ੍ਰੀਤ ਸਿੰਘ ਹੀਰੋ

ਜ਼ੀਰਾ,21 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ.)

Ad Position 21
No active advertisement
ਸੁਖਬੀਰ ਸਿੰਘ ਬਾਦਲ ਅਤੇ ਹਰਪ੍ਰੀਤ ਸਿੰਘ ਹੀਰੋ। 22-11-2026
ਜ਼ੀਰਾ,21 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ.) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ ਕੌਮੀ ਸ਼ਾਹ ਮਾਰਗ ਨੰਬਰ-54 ’ਤੇ ਪਿੰਡ ਲਹਿਰਾ ਰੋਹੀ ਨੇੜੇ ਸਥਿਤ ਕ੍ਰਿਸਟਲ ਪੈਲੇਸ ਜ਼ੀਰਾ ਵਿਖੇ ਭਲਕੇ ਬਾਅਦ ਦੁਪਹਿਰ 2 ਵਜੇ ਜ਼ੀਰਾ ਹਲਕੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਲਈ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਦੱਸਿਆ ਕਿ ਪੰਜਾਬ ਦੇ ਵਪਾਰਕ ਅਤੇ ਉਦਯੋਗਿਕ ਵਰਗ ਦੀਆਂ ਮੁਸ਼ਕਿਲਾਂ,ਮੰਗਾਂ ਅਤੇ ਹੱਕਾਂ ਨੂੰ ਸਿਆਸੀ ਮੰਚ ’ਤੇ ਬੁਲੰਦ ਕਰਨ ਦੇ ਉਦੇਸ਼ ਨਾਲ ਸ. ਬਾਦਲ ਵਲੋਂ ਕੀਤੀ ਜਾ ਰਹੀ ਇਸ ਮੀਟਿੰਗ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਰਪ੍ਰੀਤ ਸਿੰਘ ਹੀਰੋ ਨੇ ਦੱਸਿਆ ਕਿ ਵਪਾਰੀ ਅਤੇ ਉਦਯੋਗਪਤੀ ਵਰਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਮਜ਼ਬੂਤ ਨੀਂਹ ਹੁੰਦਾ ਹੈ।ਦੁਕਾਨਦਾਰਾਂ ਤੋਂ ਲੈ ਕੇ ਵੱਡੇ ਕਾਰੋਬਾਰੀਆਂ ਤੱਕ ਹਰ ਵਰਗ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸੂਬੇ ਦੀ ਆਰਥਿਕ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ, ਪਰ ਮੌਜੂਦਾ ਸਰਕਾਰ ਵਿਚ ਉਹਨਾਂ ਨੂੰ ਅਨੇਕਾਂ ਮੁਸ਼ਕਿਲਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਲਈ ਉਨ੍ਹਾਂ ਦੇ ਵਿਚਕਾਰ ਜਾਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੰਜੀਦਾ ਹੋ ਕੇ ਸੁਣਨਾ ਬੇਹੱਦ ਜ਼ਰੂਰੀ ਹੈ। ਸ. ਹੀਰੋ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਜ਼ੀਰਾ ਦੌਰਾ ਵਪਾਰੀ ਵਰਗ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਵਿਚ ਅਹਿਮ ਭੂਮਿਕਾ ਅਦਾ ਕਰੇਗਾ। ਉਹਨਾ ਦੱਸਿਆ ਕਿ ਸ. ਬਾਦਲ ਵਲੋਂ ਕੀਤੀ ਜਾ ਰਹੀ। ਇਸ ਮੀਟਿੰਗ ਵਿਚ ਕਾਰੋਬਾਰੀਆਂ ਨੂੰ ਸਿੱਧੇ ਤੌਰ ’ਤੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਉਹਨਾਂ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਪਾਰੀਆਂ ਦੇ ਸਨਮਾਨ, ਸੁਰੱਖਿਆ ਅਤੇ ਬਿਹਤਰ ਕਾਰੋਬਾਰੀ ਮਾਹੌਲ ਨੂੰ ਮਹੱਤਵਪੂਰਨ ਮੰਨਦਾ ਹੈ।ਉਨ੍ਹਾਂ ਜ਼ੀਰਾ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਅਤੇ ਕਸਬਿਆਂ ਦੇ ਸਮੂਹ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਭਲਕੇ ਕੀਤੀ ਜਾ ਰਹੀ। ਇਸ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਅਤੇ ਆਪਣੇ ਕਾਰੋਬਾਰ ਨਾਲ ਸਬੰਧਤ ਮਸਲਿਆਂ ਨੂੰ ਬੇਝਿਜਕ ਹੋ ਕੇ ਉਹਨਾਂ ਦੇ ਸਾਹਮਣੇ ਰੱਖਣ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸੰਚੇਤਨਾ ਨੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਤੇ ਸੁਖਬੀਰ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥ... ਅਗਲੀ ਖ਼ਬਰ ਬਾਬਾ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਮਮਦੋਟ ਵਿਖੇ ਕਰਵਾਇਆ ਸਮਾਗਮ
Ad Position 24