ਸੁਖਬੀਰ ਸੰਚੇਤਨਾ ਨੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਤੇ ਸੁਖਬੀਰ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਡੇਵਾਲਾ, ਫ਼ਿਰੋਜ਼ਪੁਰ ਦੇ ਬੀ. ਐੱਸ.
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਡੇਵਾਲਾ, ਫ਼ਿਰੋਜ਼ਪੁਰ ਦੇ ਬੀ.ਐੱਸ.ਸੀ.ਨਰਸਿੰਗ (2023-27) ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ। ਨਤੀਜਿਆਂ ਅਨੁਸਾਰ ਸੰਚੇਤਨਾ ਸਪੁੱਤਰੀ ਸੁਖਚੈਨ ਕੁਮਾਰ ਨੇ ਪਹਿਲਾ ਸਥਾਨ, ਕੋਮਲਪ੍ਰੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਨੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਸਪੁੱਤਰੀ ਅਵਤਾਰ ਸਿੰਘ ਤੇ ਸੁਖਬੀਰ ਕੌਰ ਸਪੁੱਤਰੀ ਅੰਗਰੇਜ਼ ਸਿੰਘ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਸਮੁੱਚੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਸਫਲਤਾ ਪਿੱਛੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਤੇ ਸਮਰਪਣ ਦਾ ਅਹਿਮ ਯੋਗਦਾਨ ਹੁੰਦਾ ਹੈ। ਪੜ੍ਹਾਈ ਮਨੁੱਖ ਦਾ ਤੀਜਾ ਨੇਤਰ ਹੈ, ਜੋ ਉਸ ਨੂੰ ਗਿਆਨਵਾਨ ਬਣਾਉਣ ਦੇ ਨਾਲ-ਨਾਲ ਜ਼ਿੰਦਗੀ ਵਿਚ ਅੱਗੇ ਵਧਣ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਇਕ ਕਿੱਤਾ ਹੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਜੁੜਿਆ ਹੋਇਆ ਖੇਤਰ ਹੈ। ਵਿਦਿਆਰਥੀਆਂ ਵਲੋਂ ਪੜ੍ਹਾਈ ਵਿਚ ਕੀਤੀ ਜਾ ਰਹੀ ਮਿਹਨਤ ਉਨ੍ਹਾਂ ਦੇ ਭਵਿੱਖ ਵਿਚ ਇਕ ਕਾਬਲ ਅਤੇ ਸਮਰਪਿਤ ਨਰਸ ਬਣਨ ਲਈ ਮਜ਼ਬੂਤ ਨੀਂਹ ਸਾਬਤ ਹੋਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਹਰ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ। ਸ੍ਰੀ ਬਾਂਸਲ ਨੇ ਸਮੁੱਚੇ ਸਟਾਫ਼ ਨੂੰ ਵੀ ਹੋਰ ਮਿਹਨਤ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਆਉਣ ਵਾਲੇ ਸਮੇਂ ਵਿਚ ਹੋਰ ਵੀ ਬਿਹਤਰ ਨਤੀਜੇ ਸਾਹਮਣੇ ਆ ਸਕਣ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਪਿਛਲੇ ਲਗਭਗ 16 ਸਾਲਾਂ ਤੋਂ ਮੈਡੀਕਲ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਸੰਸਥਾ ਵਲੋਂ ਵਿਦਿਆਰਥੀਆਂ ਨੂੰ ਨਰਸਿੰਗ ਦੀ ਪੇਸ਼ੇਵਾਰ ਸਿੱਖਿਆ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਭਾਵਨਾ ਵੀ ਵਿਕਸਿਤ ਕੀਤੀ ਜਾ ਰਹੀ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਖਦੀਪ ਕੌਰ ਤੋਂ ਇਲਾਵਾ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਸਿੰਘ, ਜੁਝਾਰ ਸਿੰਘ, ਤਾਨੀਆ, ਸੀਰਤ, ਸ਼ਗੁਫਤਾ, ਮਨਪ੍ਰੀਤ ਕੌਰ ਅਤੇ ਆਂਚਲ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।